30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਾਲੀਬਾਲ ਟੂਰਨਾਮੈਂਟ ’ਚ ਪਿੰਡ ਕਰੰਡੀ ਦੀ ਟੀਮ ਰਹੀ ਅੱਵਲ

ਕਾਲਾਂਵਾਲੀ/ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਲਾਕੇ ਦੇ ਪਿੰਡ ਬੁਢਾਭਾਣਾ ਵਿੱਚ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੀਆਂ ਕਈ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 30-09-2026
ਕਾਲਾਂਵਾਲੀ/ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਲਾਕੇ ਦੇ ਪਿੰਡ ਬੁਢਾਭਾਣਾ ਵਿੱਚ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੀਆਂ ਕਈ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਕਰੰਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਪਨਿਹਾਰੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਬੰਧਕਾਂ ਨੇ ਜੇਤੂ ਟੀਮਾਂ ਨੂੰ ਟਰਾਫੀ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕਰੰਡੀ ਨੇ ਸੈਮੀਫਾਈਨਲ ਵਿੱਚ ਮੱਲੇਵਾਲਾ ਨੂੰ ਹਰਾ ਕੇ ਅਤੇ ਪਨਿਹਾਰੀ ਨੇ ਦੂਜੇ ਸੈਮੀਫਾਈਨਲ ਵਿੱਚ ਬੁਢਾਭਾਣਾ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਟੂਰਨਾਮੈਂਟ ਵਿੱਚ ਸੰਤ ਬਾਬਾ ਹਰੀਨਾਮ ਦਾਸ ਗੱਦੀਨਸ਼ੀਨ ਡੇਰਾ ਬਾਬਾ ਭੂਮਣ ਸ਼ਾਹ ਮੱਲੇਵਾਲਾ ਮੁੱਖ ਮਹਿਮਾਨ ਸਨ। ਉਨ੍ਹਾਂ ਜੇਤੂ ਟੀਮਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ ਸਗੋਂ ਆਪਸੀ ਭਾਈਚਾਰਾ ਵੀ ਬਣਾਈ ਰੱਖਦੀਆਂ ਹਨ, ਇਸ ਲਈ ਖਿਡਾਰੀਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ’ਤੇ ਕਰਾਈਮ ਬਰਾਂਚ ਦੇ ਮੁਖੀ ਪ੍ਰਹਿਲਾਦ ਰਾਏ, ਸੁੰਦਰ ਲਾਲ ਸਬ ਇੰਸਪੈਕਟਰ, ਬਲਬੀਰ ਸਿੰਘ, ਮਾਸਟਰ ਸੁਮਿਤ ਮਹਿਤਾ, ਦੀਪਕ ਕੰਬੋਜ, ਦੀਕਸ਼ਿਤ ਮਹਿਤਾ ਸਮੇਤ ਕਈ ਪਿੰਡਾਂ ਦੇ ਸਰਪੰਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।
ਪਿਛਲੀ ਖ਼ਬਰ ਲੋਕਤੰਤਰ ਕਮਜ਼ੋਰ ਕੀਤਾ ਜਾ ਰਿਹਾ ਹੈ-ਦੁਸ਼ਯੰਤ ਚੌਟਾਲਾ ਅਗਲੀ ਖ਼ਬਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਸਨਮਾਨ ਲਈ ਮਾਰਕੀਟ ਕਮੇਟੀ ’ਚ ਕੀਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।