01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਔਰਤ ਨਾਲ ਜਬਰ ਜਨਾਹ ਕਰਨ ਤੇ ਬਲੈਕਮੇਲ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਗ੍ਰਿਫ਼ਤਾਰ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮਹਿਲਾ ਥਾਣਾ ਪੁਲਿਸ ਦੀ ਟੀਮ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਕੇ ਗਰਭਵਤੀ ਕਰਨ ਦੇ ਦੋਸ਼ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸ਼ੀਲਵੰਤੀ ਨੇ ਦੱਸਿਆ ਕਿ ਕਰਨਾਲ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਜਗਾਧਰੀ ਵਿਚ ਇਕ ਕੋਰਸ ਕਰ ਰਹੀ ਸੀ, ਦੋ ਸਾਲ ਪਹਿਲਾਂ, ਉਸ ਨੇ ਸੋਸ਼ਲ ਮੀਡੀਆ ਰਾਹੀਂ ਆਦਿਤਿਆ ਨਾਮ ਦੇ ਇਕ ਆਦਮੀ ਨਾਲ ਦੋਸਤੀ ਕੀਤੀ।

ਅਜੀਤ ਡੈਸਕ 01-10-2026
ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮਹਿਲਾ ਥਾਣਾ ਪੁਲਿਸ ਦੀ ਟੀਮ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਕੇ ਗਰਭਵਤੀ ਕਰਨ ਦੇ ਦੋਸ਼ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸ਼ੀਲਵੰਤੀ ਨੇ ਦੱਸਿਆ ਕਿ ਕਰਨਾਲ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਜਗਾਧਰੀ ਵਿਚ ਇਕ ਕੋਰਸ ਕਰ ਰਹੀ ਸੀ, ਦੋ ਸਾਲ ਪਹਿਲਾਂ, ਉਸ ਨੇ ਸੋਸ਼ਲ ਮੀਡੀਆ ਰਾਹੀਂ ਆਦਿਤਿਆ ਨਾਮ ਦੇ ਇਕ ਆਦਮੀ ਨਾਲ ਦੋਸਤੀ ਕੀਤੀ। ਦੋਸ਼ੀ ਉਸ ਨੂੰ ਮਿਲਣ ਲਈ ਮਜ਼ਬੂਰ ਕਰਨ ਲੱਗਾ। ਇਸ ਦੌਰਾਨ ਆਦਿਤਿਆ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾਇਆ ਤੇ ਇਕ ਹੋਟਲ ਵਿਚ ਲੈ ਗਿਆ ਤੇ ਉਥੇ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਦਾ ਜਿਨਸ਼ੀ ਸੋਸ਼ਣ ਕੀਤਾ ਜਿਸ ਦੇ ਨਤੀਜੇ ਵਜੋਂ ਉਹ ਗਰਭਵਤੀ ਹੋ ਗਈ। ਦੋਸ਼ੀ ਨੇ ਉਸ ਨੂੰ ਦਵਾਈ ਦੇ ਕੇ ਬੱਚੇ ਦਾ ਗਰਭਪਾਤ ਕਰਵਾ ਦਿੱਤਾ। ਮੁਲਜ਼ਮ ਨੇ ਵਿਆਹ ਦਾ ਵਾਅਦਾ ਕਰਕੇ ਧੋਖਾ ਦੇ ਕੇ ਉਸ ਨਾਲ ਵਾਰ-ਵਾਰ ਬਿਨਾਂ ਸਹਿਮਤੀ ਦੇ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੇ ਵਿਆਹ ਲਈ ਕਿਹਾ ਤਾਂ ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ ਤੇ ਕਿਹਾ ਕਿ ਉਹ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰ ਦੇਵੇਗਾ। ਇਸ ਸ਼ਿਕਾਇਤ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਸਬ-ਇੰਸਪੈਕਟਰ ਮੁਕੇਸ਼ ਕੁਮਾਰੀ ਦੀ ਅਗਵਾਈ ਹੇਠ ਇਕ ਟੀਮ ਬਣਾਈ ਗਈ। ਕਾਰਵਾਈ ਕਰਦੇ ਹੋਏ ਟੀਮ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹਰਦੋਈ ਦੇ ਪਿੰਡ ਬਗਦਾਦ ਦੇ ਰਹਿਣ ਵਾਲੇ ਆਦਿਤਿਆ ਪੁੱਤਰ ਅਵਧੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਪਿੰਡ ਸ਼ਾਦੀਪੁਰ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਸਿਹਤ ਜਾਂਚ ਕੈਂਪ ’ਚ 200 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਕੌਮੀ ਇਨਸਾਫ਼ ਮੋਰਚੇ ਦਾ ਸਵਾਗਤ ਕੀਤਾ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।