01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਲੱਦਾਖ ਤੋਂ ਸ਼ੁਰੂ ਕੀਤੀ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੁਹਿੰਮ

ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)- ਭਾਰਤ ਦੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਤੇ ਪੂਰੇ ਦੇਸ਼ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਹਿੰਮ ਦੀ ਸ਼ੁਰੂਆਤ ਲੱਦਾਖ ਤੋਂ ਕੀਤੀ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਲੋਂ ਇਸ ਸੰਬੰਧੀ ਲੱਦਾਖ ਦੇ ਉਪ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਅਜੀਤ ਡੈਸਕ 01-10-2026
ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)- ਭਾਰਤ ਦੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਤੇ ਪੂਰੇ ਦੇਸ਼ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਹਿੰਮ ਦੀ ਸ਼ੁਰੂਆਤ ਲੱਦਾਖ ਤੋਂ ਕੀਤੀ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਲੋਂ ਇਸ ਸੰਬੰਧੀ ਲੱਦਾਖ ਦੇ ਉਪ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਲੇਹ ਦੇ ਕਮਿਸ਼ਨਰ ਸੂਰਵੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਤੇ ਆਲ ਇੰਡੀਆ ਗੁਰਦੁਆਰਾ ਐਕਟ ਦੀ ਲੋੜ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਇਕ ਆਲ ਇੰਡੀਆ ਗੁਰਦੁਆਰਾ ਐਕਟ ਬਣਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪੜਾਅਵਾਰ ਢੰਗ ਨਾਲ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਦੇਸ਼ ਦੇ ਸਾਰੇ ਸੰਸਦ ਮੈਂਬਰਾਂ, ਸਾਰੇ ਮੁੱਖ ਮੰਤਰੀਆਂ ਤੇ ਹੋਰ ਸੰਬੰਧਿਤ ਜਨ ਪ੍ਰਤੀਨਿਧੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਤਾਂ ਜੋ ਇਸ ਮੁੱਦੇ ਨੂੰ ਕੌਮੀ ਪੱਧਰ ’ਤੇ ਉਠਾਇਆ ਜਾ ਸਕੇ ਤੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਸੰਸਦ ਵਿਚ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੱਦਾਖ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਇਹ ਮੰਗ ਕਿਸੇ ਇਕ ਸੂਬੇ ਜਾਂ ਖੇਤਰ ਤੱਕ ਸੀਮਿਤ ਨਹੀਂ ਹੈ ਸਗੋਂ ਇਹ ਭਾਰਤ ਦੀ ਸਮੁੱਚੀ ਸਿੱਖ ਕੌਮ ਨਾਲ ਸੰਬੰਧਿਤ ਮਾਮਲਾ ਹੈ। ਉਨ੍ਹਾਂ ਮੁਤਾਬਿਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਉਣ ਵਾਲੇ ਦਿਨਾਂ ਵਿਚ ਇਸ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੱਕ ਲਿਜਾਇਆ ਜਾਵੇਗਾ। ਇਸ ਮੌਕੇ ਕਮੇਟੀ ਮੈਂਬਰ ਇੰਦਰਜੀਤ ਸਿੰਘ, ਮੈਂਬਰ ਹਰਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਮਸਾਣਾ ਤੇ ਪੀ.ਏ. ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਈ-ਰਿਕਸ਼ਾ ਪਲਟਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਐਨ. ਐਸ. ਯੂ. ਆਈ. ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।