02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਪੜ੍ਹਾਈ ਵੱਲ ਧਿਆਨ ਦੇਣ ਵਿਦਿਆਰਥੀ : ਡੀ.ਐੱਸ.ਪੀ. ਜੈ ਭਗਵਾਨ

ਟੋਹਾਣਾ , 1 ਅਕਤੂਬਰ ( ਮਨਜੀਤ ਸਿੰਘ )- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡੀ . ਐੱਸ .

ਆਈ.ਟੀ.ਆਈ. ਟੋਹਾਣਾ ਵਿਖੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਟੋਹਾਣਾ ਦੇ ਡੀ.ਐੱਸ.ਪੀ. ਜੈ ਭਗਵਾਨ। ਤਸਵੀਰ : ਮਨਜੀਤ ਸਿੰਘ ਟੋਹਾਣਾ 02-10-2026
ਟੋਹਾਣਾ , 1 ਅਕਤੂਬਰ ( ਮਨਜੀਤ ਸਿੰਘ )- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡੀ . ਐੱਸ . ਪੀ . ਟੋਹਾਣਾ ਜੈ ਭਗਵਾਨ ਵੱਲੋਂ ਆਈ . ਟੀ . ਆਈ . ਟੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਬਚਾਅ , ਆਪਣੇ ਭਵਿੱਖ ਤੇ ਸਫਲਤਾ ਸਬੰਧੀ ਡੀ . ਐੱਸ . ਪੀ . ਨਾਲ ਸਵਾਲ - ਜਵਾਬ ਵੀ ਕੀਤੇ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੀ . ਐੱਸ . ਪੀ . ਜੈ ਭਗਵਾਨ ਨੇ ਕਿਹਾ ਕਿ ਵਿਦਿਆਰਥੀ ਜੀਵਨ ਉਹ ਸਮਾਂ ਹੁੰਦਾ ਹੈ , ਜਦੋਂ ਨੌਜਵਾਨਾਂ ਨੂੰ ਜਿਸ ਪਾਸੇ ਲਾਇਆ ਜਾਵੇ , ਉਹ ਉਸੇ ਪਾਸੇ ਆਪਣਾ ਭਵਿੱਖ ਬਣਾ ਸਕਦੇ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਮਿੱਟੀ ਨਾਲ ਤੁਲਨਾ ਕਰਦਿਆਂ ਕਿਹਾ ਕਿ ਇਸ ਉਮਰ ਵਿੱਚ ਮਨ ਤੇ ਸੋਚ ਕੱਚੀ ਮਿੱਟੀ ਵਾਂਗ ਹੁੰਦੇ ਹਨ , ਜਿਨ੍ਹਾਂ ਨੂੰ ਜਿਸ ਰੂਪ ਵਿੱਚ ਢਾਲਿਆ ਜਾਵੇ , ਉਹ ਉਸੇ ਰੂਪ ਵਿੱਚ ਢਲ ਜਾਂਦੇ ਹਨ । ਇਸ ਲਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ , ਖੇਡਾਂ ਤੇ ਚੰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਇੱਕ ਬਹੁਤ ਵਧੀਆ ਸਾਧਨ ਹਨ । ਹਰਿਆਣਾ ਦੇ ਖਿਡਾਰੀਆਂ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ’ ਤੇ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਮੈਡਲਾਂ ਦੇ ਨਾਲ - ਨਾਲ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਂਦੀਆਂ ਹਨ । ਡੀ . ਐੱਸ . ਪੀ . ਜੈ ਭਗਵਾਨ ਨੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕ ਜਾਂ ਤਾਂ ਇਹ ਕੰਮ ਛੱਡ ਦੇਣ ਜਾਂ ਫਿਰ ਹਰਿਆਣਾ ਛੱਡ ਦੇਣ । ਇਸ ਮੌਕੇ ਉਨ੍ਹਾਂ ਨੇ 11 ਅਕਤੂਬਰ ਨੂੰ ਨਸ਼ਾ ਮੁਕਤੀ ਤੇ ਖੇਡਾਂ ਨਾਲ ਸਬੰਧਤ ਕਰਵਾਈ ਜਾ ਰਹੀ ਵੱਡੀ ਮੁਹਿੰਮ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ।
ਪਿਛਲੀ ਖ਼ਬਰ ਗਾਂਧੀ ਜੈਅੰਤੀ ਦੀ ਪੂਰਵ ਸੰਧਿਆ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਸੇਵਾ ਸੰਕਲਪ ਅਭਿਆਨ ਤਹਿਤ ਸਫਾਈ ਮੁਹਿੰਮ ਸ਼ੁਰੂ ਕੀਤ... ਅਗਲੀ ਖ਼ਬਰ 13 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 75 ਸਾਲਾ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।