05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਏਸ਼ੀਅਨ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੂਜਾ ਦੇ ਘਰ ਪਹੁੰਚੇ

ਟੋਹਾਣਾ, 4 ਅਕਤੂਬਰ (ਮਨਜੀਤ ਸਿੰਘ)-ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਏਸ਼ੀਅਨ ਖੇਡਾਂ-2026 ਵਿੱਚ ਉੱਚੀ ਛਾਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਹਰਿਆਣਾ ਦਾ ਨਾਮ ਰੌਸ਼ਨ ਕਰਨ ਵਾਲੀ ਹਲਕਾ ਟੋਹਾਣਾ ਦੇ ਬੋਸਤੀ ਪਿੰਡ ਦੀ ਧੀ ਪੂਜਾ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਪੂਜਾ ਸਿੰਘ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 05-10-2026
ਟੋਹਾਣਾ, 4 ਅਕਤੂਬਰ (ਮਨਜੀਤ ਸਿੰਘ)-ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਏਸ਼ੀਅਨ ਖੇਡਾਂ-2026 ਵਿੱਚ ਉੱਚੀ ਛਾਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਹਰਿਆਣਾ ਦਾ ਨਾਮ ਰੌਸ਼ਨ ਕਰਨ ਵਾਲੀ ਹਲਕਾ ਟੋਹਾਣਾ ਦੇ ਬੋਸਤੀ ਪਿੰਡ ਦੀ ਧੀ ਪੂਜਾ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਪੂਜਾ ਸਿੰਘ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪੂਜਾ ਦੀ ਪ੍ਰਾਪਤੀ ਦੀ ਪ੍ਰਸ਼ੰਸਾ ਕਰਦੇ ਹੋਏ ਸੰਸਦ ਮੈਂਬਰ ਨੇ ਕਿਹਾ ਕਿ ਪਿੰਡ ਦੀ ਮਿੱਟੀ ਤੋਂ ਆਉਣਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਾਸ਼ਟਰੀ ਝੰਡਾ ਬੁਲੰਦ ਕਰਨਾ ਉਸਦੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ। ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਕਿਹਾ ਕਿ ਹਰਿਆਣਾ ਦੀ ਧੀ ਪੂਜਾ ਸਿੰਘ ਨੇ ਏਸ਼ੀਅਨ ਖੇਡਾਂ ਵਿੱਚ ਉੱਚੀ ਛਾਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਪ੍ਰਦਰਸ਼ਨ ਕੀਤਾ ਹੈ। ਉਸਨੇ ਇਹ ਉਪਲਬਧੀ ਸ਼ਾਨਦਾਰ ਪ੍ਰਦਰਸ਼ਨ ਨਾਲ ਹਾਸਲ ਕੀਤੀ, ਜੋ ਕਿ ਸਾਰੇ ਹਰਿਆਣਾ ਲਈ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਐਂਟੀ-ਨਾਰਕੋਟਿਕ ਸੈੱਲ ਟੀਮ ਨੇ ਇਕ ਮੁਲਜ਼ਮ ਅਤੇ ਮੁੱਖ ਸਪਲਾਇਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਝੋਨੇ ਦੀ ਖਰੀਦ ਲਈ ਲਾਗੂ ਕੀਤੇ ਗਏ ਨਵੇਂ ਨਿਯਮਾਂ ਦੇ ਵਿਰੋਧ ’ਚ ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।