‘ ਸਿੱਖ ਮਿਸ਼ਨ ਦਿੱਲੀ’ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ
ਨਵੀਂ ਦਿੱਲੀ,6 ਅਕਤੂਬਰ(ਜਗਤਾਰ ਸਿੰਘ)-ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)ਵੱਲੋਂ ਦਿੱਲੀ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਸਵੀਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮਾਂ ਦੀ ਲੜੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।
ਨਵੀਂ ਦਿੱਲੀ,6 ਅਕਤੂਬਰ(ਜਗਤਾਰ ਸਿੰਘ)-ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)ਵੱਲੋਂ ਦਿੱਲੀ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਸਵੀਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮਾਂ ਦੀ ਲੜੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਤੇ ਹੋਰਨਾ ਦੇ ਸਹਿਯੋਗ ਨਾਲ ਹੀ ਦਿੱਲੀ ਵਿਚ ਇਹ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ। ਇਸ ਲੜੀ ਤਹਿਤ 10 ਤੋਂ ਜ਼ਿਆਦਾ ਸਿੰਘ ਸਭਾਵਾਂ ਅੰਦਰ ਜਿੱਥੇ ਕਥਾ ਪ੍ਰਚਾਰ ਸਮਾਗਮ ਉਲੀਕੇ ਗਏ ਹਨ, ਉੱਥੇ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਂਡਵ ਨਗਰ, ਟੈਗੋਰ ਗਾਰਡਨ ਅਤੇ ਰਾਣੀ ਬਾਗ਼ ਅੰਦਰ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿਚ ਸਿੱਖਿਆਰਥੀਆਂ ਨੂੰ ਗੁਰਬਾਣੀ ਸੰਥਿਆ, ਗੁਰਮੁਖੀ ਲਿਪੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਦੀ ਪੜ੍ਹਾਈ ਕਰਵਾਈ ਜਾਵੇਗੀ।