07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐੱਨ. ਐੱਸ. ਐੱਸ. ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 6 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਨਵੇਂ ਭਰਤੀ ਹੋਏ ਐੱਨ. ਐੱਸ.

ਅਜੀਤ ਡੈਸਕ 07-10-2026
ਯਮੁਨਾਨਗਰ, 6 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਨਵੇਂ ਭਰਤੀ ਹੋਏ ਐੱਨ. ਐੱਸ. ਐੱਸ. ਵਲੰਟੀਅਰਾਂ ਦੇ ਸਵਾਗਤ ਤੇ ਉਨ੍ਹਾਂ ਦੀ ਅਗਵਾਈ ਕਰਨ ਵਾਸਤੇ ਇਕ ਐੱਨ. ਐੱਸ. ਐੱਸ. ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ‘ਰਾਸ਼ਟਰੀ ਸੇਵਾ ਯੋਜਨਾ’ ਨਾਲ ਜੁੜੇ ਉਦੇਸ਼ਾਂ, ਕਦਰਾਂ-ਕੀਮਤਾਂ, ਗਤੀਵਿਧੀਆਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਐੱਨ. ਐੱਸ. ਐੱਸ. ਕੋਆਰਡੀਨੇਟਰਾਂ ਡਾ. ਪਾਇਲ ਲਾਂਬਾ, ਡਾ. ਹੇਮੰਤ ਮਿਸ਼ਰਾ ਤੇ ਡਾ. ਗਿਆਨ ਭੂਸ਼ਣ ਨੇ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਸਮਾਜ ਸੇਵਾ ਦੀਆਂ ਵੱਖ-ਵੱਖ ਗਤੀਵਿਧੀਆਂ, ਭਾਈਚਾਰਕ ਵਿਕਾਸ ਪ੍ਰੋਗਰਾਮਾਂ, ਵਾਤਾਵਰਨ ਜਾਗਰੂਕਤਾ ਮੁਹਿੰਮਾਂ, ਵਿਸ਼ੇਸ਼ ਕੈਂਪਾਂ ਅਤੇ ਐੱਨ. ਐੱਸ. ਐੱਸ. ਅਧੀਨ ਹੋਰ ਉਪਰਾਲਿਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਐੱਨ. ਐੱਸ. ਐੱਸ. ਦੇ ਆਦਰਸ਼ ਵਾਕ ‘ਮੈਂ ਨਹੀਂ, ਸਗੋਂ ਤੁਸੀਂ’ ਰਾਹੀਂ ਵਿਦਿਆਰਥੀਆਂ ਨੂੰ ਸਮਾਜ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਭਾਈਚਾਰੇ ਦੀ ਭਲਾਈ ਵਿਚ ਅਰਥਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪ੍ਰਿੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਐੱਨ. ਐੱਸ. ਐੱਸ. ਵਿਦਿਆਰਥੀਆਂ ਨੂੰ ਜਮਾਤ ਦੇ ਕਮਰੇ ਤੋਂ ਬਾਹਰ ਨਿਕਲਣ ਅਤੇ ਸਮਾਜ ਦੀ ਸੇਵਾ ਰਾਹੀਂ ਸਿੱਖਣ ਦਾ ਮੌਕਾ ਪ੍ਰਦਾਨ ਕਰਦਾ ਹੈ। ਪ੍ਰੋਗਰਾਮ ਦੀ ਸਮਾਪਤੀ ਵਲੰਟੀਅਰਾਂ ਨੂੰ ਕੀਤੀ ਗਈ ਇਸ ਅਪੀਲ ਨਾਲ ਹੋਈ ਕਿ ਉਹ ਆਪਣੀ ਐੱਨ. ਐੱਸ. ਐੱਸ. ਯਾਤਰਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਕ ਸਾਫ਼-ਸੁਥਰੇ, ਮਜ਼ਬੂਤ ਤੇ ਸਮਾਜਿਕ ਤੌਰ ‘ਤੇ ਵਧੇਰੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਵਿਚ ਸਰਗਰਮ ਯੋਗਦਾਨ ਪਾਉਣ।
ਪਿਛਲੀ ਖ਼ਬਰ ਪਿੰਡ ਫਤਿਹਪੁਰੀ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ ਅਗਲੀ ਖ਼ਬਰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।