07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵੀ. ਸੀ. ਨੂੰ 11-ਨੁਕਾਤੀ ਮੰਗ ਪੱਤਰ ਸੌਂਪਿਆ

ਸਿਰਸਾ, 6 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਵਾਈਸ ਚਾਂਸਲਰ ਨੂੰ 11-ਨੁਕਾਤੀ ਮੰਗ ਪੱਤਰ ਸੌਂਪਿਆ ਗਿਆ। ਵੀ.

ਅਜੀਤ ਡੈਸਕ 07-10-2026
ਸਿਰਸਾ, 6 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਵਾਈਸ ਚਾਂਸਲਰ ਨੂੰ 11-ਨੁਕਾਤੀ ਮੰਗ ਪੱਤਰ ਸੌਂਪਿਆ ਗਿਆ। ਵੀ.ਸੀ. ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਅਕਾਦਮਿਕ, ਹੋਸਟਲ, ਪ੍ਰੀਖਿਆਵਾਂ, ਭੋਜਨ, ਸੁਰੱਖਿਆ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਲਾਇਬ੍ਰੇਰੀ ਤੇ ਖੇਡ ਸਹੂਲਤਾਂ ਨਾਲ ਸਬੰਧਤ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਉਹ ਤਿੱਖਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੇ। ਮੰਗ ਪੱਤਰ ਵੱਚ ਮੈੱਸ ਦੀਆਂ ਵਾਧੂ ਫੀਸਾਂ ਅਤੇ ਭੋਜਨ ਦੀ ਗੁਣਵੱਤਾ ਦਾ ਮੁੱਦਾ ਉਠਾਇਆ ਗਿਆ ਹੈ। ਹੋਸਟਲਾਂ ਅਤੇ ਕੰਟੀਨਾਂ ਵਿੱਚ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਦੀਆਂ ਮੰਗ ਕੀਤੀ ਗਈ। ਪੁਨਰ-ਮੁਲਾਂਕਣ ਫੀਸ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਦੇ ਪੁਨਰ-ਮੁਲਾਂਕਣ ਤੋਂ ਬਾਅਦ ਅੰਕ ਵਧਦੇ ਹਨ ਜਾਂ ਜੇਕਰ ਕਿਸੇ ਮੁਲਾਂਕਣਕਰਤਾ ਦੀ ਗਲਤੀ ਸਾਹਮਣੇ ਆਉਂਦੀ ਹੈ ਤਾਂ ਲਈ ਗਈ ਪੁਨਰ-ਮੁਲਾਂਕਣ ਫੀਸ ਵਾਪਸ ਕੀਤੀ ਜਾਣੀ ਚਾਹੀਦੀ ਹੈ। ਮੁਲਾਂਕਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਗਲਤੀ-ਮੁਕਤ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਯੂਨੀਵਰਸਿਟੀ ਕੈਂਪਸ ਤੇ ਹੋਸਟਲਾਂ ਵਿੱਚ ਸਫਾਈ ਅਤੇ ਸੁਰੱਖਿਆ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਕਲਾਸਰੂਮਾਂ, ਹੋਸਟਲਾਂ ਤੇ ਪਖਾਨਿਆਂ ਦੀ ਨਿਯਮਤ ਸਫਾਈ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਰਾਜਪਾਲ ਨੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ , ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਜੇ. ਐਮ. ਆਈ. ਟੀ. ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।