08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਜੇਲ੍ਹ ਵਿਖੇ ਲੋਕ ਅਦਾਲਤ ਲਗਾਈ

ਯਮੁਨਾਨਗਰ, 7 ਅਕਤੂਬਰ (ਗੁਰਦਿਆਲ ਸਿੰਘ ਨਿਮਰ)– ਸੀ. ਜੇ.

ਅਜੀਤ ਡੈਸਕ 08-10-2026
ਯਮੁਨਾਨਗਰ, 7 ਅਕਤੂਬਰ (ਗੁਰਦਿਆਲ ਸਿੰਘ ਨਿਮਰ)– ਸੀ. ਜੇ. ਐਮ. ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਮਿਤਰਾ ਕਾਦੀਆਂ ਵਲੋਂ ਜ਼ਿਲ੍ਹਾ ਜੇਲ੍ਹ ਵਿਖੇ ਲੋਕ ਅਦਾਲਤ ਲਗਾਈ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦੋ ਕੇਸ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਦੋ ਦਾ ਨਿਪਟਾਰਾ ਕੀਤਾ ਗਿਆ ਅਤੇ ਚਾਰ ਕੈਦੀਆਂ ਨੂੰ ਰਿਹਾਅ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਲੋਕ ਅਦਾਲਤ ਇਕ ਨਿਯਮਿਤ ਜੇਲ੍ਹ ਲੋਕ ਅਦਾਲਤ ਹੈ, ਜੋ ਹਰ ਮਹੀਨੇ ਲਗਾਈ ਜਾਂਦੀ ਹੈ। ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਤਾਂ ਹੀ ਕੀਤਾ ਜਾਂਦਾ ਹੈ ਜੇਕਰ ਉਹ ਲੋਕ ਅਦਾਲਤ ਵਿਚ ਨਿਪਟਾਰੇ ਲਈ ਯੋਗ ਪਾਏ ਜਾਂਦੇ ਹਨ। ਸੀ. ਜੇ. ਐਮ. ਨੇ ਜੇਲ੍ਹ ਵਿਚ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਇਹ ਯਕੀਨੀ ਬਣਾਇਆ ਕਿ ਕੋਈ ਵੀ ਨਜ਼ਰਬੰਦ ਜਾਂ ਕੈਦੀ ਕਾਨੂੰਨੀ ਪ੍ਰਤੀਨਿਧਤਾ ਤੋਂ ਬਿਨਾਂ ਨਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਿੱਜੀ ਵਕੀਲ ਦਾ ਖਰਚਾ ਨਹੀਂ ਚੁੱਕ ਸਕਦਾ, ਤਾਂ ਡੀ. ਐਲ. ਐਸ. ਏ. ਉਨ੍ਹਾਂ ਨੂੰ ਪੈਨਲ ਵਕੀਲ ਜਾਂ ਕਾਨੂੰਨੀ ਸਹਾਇਤਾ ਬਚਾਅ ਪੱਖ ਦਾ ਵਕੀਲ ਪ੍ਰਦਾਨ ਕਰੇਗਾ।
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ 814 ਕਿਲੋਮੀਟਰ ਪੈਦਲ ਚੱਲ ਕੇ ਗਵਾਲੀਅਰ ਪੁੱਜੀ ਸ਼ਬਦ ਚੌਕੀ ਯਾਤਰਾ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਮਾਰਕੀਟ ਕਮੇਟੀ ਨੇ ਆੜ੍ਹਤੀਆਂ ਨੂੰ ਝੋਨੇ ਦੀ ਸਫ਼ਾਈ ਸੰਬੰਧੀ ਜਾਰੀ ਕੀਤੀਆਂ ਹਦਾਇਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।