10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਸ਼ਾ-ਮੁਕਤ ਹਰਿਆਣਾ ਦੇ ਸੰਕਲਪ ਨਾਲ ਕੱਲ੍ਹ ਟੋਹਾਣਾ ਵਿਖੇ ਹੋਵੇਗੀ ਮੈਰਾਥਨ ਦੌੜ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 11 ਅਕਤੂਬਰ 2026 ਨੂੰ ਟੋਹਾਣਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਸਬੰਧੀ ਟੋਹਾਣਾ ਦੇ ਡੀ.

‘ਨਸ਼ਾ ਮੁਕਤ ਹਰਿਆਣਾ ਮੁਹਿੰਮ’ ਨੂੰ ਰੱਖਦਿਆਂ ਟੋਹਾਣਾ ਵਿੱਚ 11 ਅਕਤੂਬਰ ਨੂੰ ਕਰਵਾਈ ਜਾ ਰਹੀ ਮੈਰਾਥਨ ਦੌੜ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਟੋਹਾਣਾ ਸ੍ਰੀ ਜੈ ਭਗਵਾਨ। ਤਸਵੀਰ : ਮਨਜੀਤ ਸਿੰਘ ਟੋਹਾਣਾ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 11 ਅਕਤੂਬਰ 2026 ਨੂੰ ਟੋਹਾਣਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਸਬੰਧੀ ਟੋਹਾਣਾ ਦੇ ਡੀ.ਐਸ.ਪੀ. ਸ੍ਰੀ ਜੈ ਭਗਵਾਨ ਨੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਤੇ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਲਈ ਸਮੂਹਿਕ ਤੌਰ ‘ਤੇ ਹੰਭਲਾ ਮਾਰਨਾ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਇਸ ਸਮਾਗਮ ਲਈ ਟੋਹਾਣਾ ਦੀਆਂ ਵੱਖ-ਵੱਖ ਸੰਸਥਾਵਾਂ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨਾ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਿਅਕਤੀ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਡੀ.ਐਸ.ਪੀ. ਸ੍ਰੀ ਜੈ ਭਗਵਾਨ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਭਾਗੀਦਾਰਾਂ ਦੀ ਸਹੂਲਤ ਲਈ ਟੋਹਾਣਾ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਕਾਊਂਟਰ ਬਣਾਇਆ ਗਿਆ ਹੈ ਜਿੱਥੇ ‘ਡਰੱਗ ਫ੍ਰੀ’ ਦਾ ਬੋਰਡ ਲਗਾਇਆ ਜਾਵੇਗਾ। ਬਾਹਰੋਂ ਆਉਣ ਵਾਲੇ ਲੋਕ ਇਸ ਕਾਊਂਟਰ ‘ਤੇ ਆਪਣਾ ਨਾਂਅ ਦਰਜ ਕਰਵਾ ਕੇ ਸਮਾਗਮ ਵਾਲੀ ਥਾਂ ਤੱਕ ਪਹੁੰਚਣ ਲਈ ਸਹਾਇਤਾ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਮੈਰਾਥਨ ਦੌੜ ਦੌਰਾਨ ਭਾਗੀਦਾਰਾਂ ਲਈ 1600 ਮੀਟਰ ਅਤੇ 600 ਮੀਟਰ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ। ਦੌੜ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਆਪਣਾ ਆਧਾਰ ਕਾਰਡ ਜਾਂ ਆਧਾਰ ਨੰਬਰ ਨਾਲ ਲੈ ਕੇ ਆਉਣ। ਡੀ.ਐਸ.ਪੀ. ਨੇ ਦੱਸਿਆ ਕਿ ਮੈਰਾਥਨ ਦੌੜ ਨੂੰ ਲੈ ਕੇ ਬੱਚਿਆਂ ਦੇ ਮਨੋਰੰਜਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿੱਚ ਹਰਿਆਣਾ ਦੇ ਨਾਮਵਰ ਗਾਇਕ ਅਤੇ ਕਲਾਕਾਰ ਵੀ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਟੋਹਾਣਾ ਦੇ ਭਾਟੀਆ ਨਗਰ ’ਚ ਬਜ਼ੁਰਗ ਔਰਤ ਤੋਂ ਸੋਨੇ ਦੀ ਵਾਲੀਆਂ ਝਪਟੀਆਂ ਅਗਲੀ ਖ਼ਬਰ ਵਿਸ਼ਵ ਡਾਕ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤਾ ਟੋਹਾਣਾ ਡਾਕਘਰ ਦਾ ਵਿਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।