ਗੂਹਲਾ, ਚੀਕਾ, 9 ਅਕਤੂਬਰ (ਓ.ਪੀ. ਸੈਣੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ 1 ਨਵੰਬਰ, 2026 ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਸ ਦਾ ਖੁਲਾਸਾ ਕਰਦਿਆਂ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਹੁਸ਼ਿਆਰ ਸਿੰਘ ਕੰਬੋਜ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਕਮੇਟੀ ਪ੍ਰਭਾਤ ਫੇਰੀਆਂ ਲਈ ਪੂਰੇ ਜੋਸ਼ ਨਾਲ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 21 ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ, ਜੋ 1 ਨਵੰਬਰ, 2026 ਤੋਂ ਸ਼ੁਰੂ ਹੋ ਕੇ 21 ਨਵੰਬਰ, 2026 ਨੂੰ ਸਮਾਪਤ ਹੋਣਗੀਆਂ। ਸਾਰੀਆਂ ਪ੍ਰਭਾਤ ਫੇਰੀਆਂ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਹੋਣਗੀਆਂ। ਪ੍ਰਧਾਨ ਨੇ ਦੱਸਿਆ ਕਿ ਅਖੰਡ ਪਾਠ 22 ਨਵੰਬਰ ਨੂੰ ਸ਼ੁਰੂ ਹੋਣਗੇ ਤੇ ਭੋਗ 24 ਨਵੰਬਰ ਨੂੰ ਪਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਹੁਸ਼ਿਆਰ ਸਿੰਘ ਕੰਬੋਜ, ਕੰਬੋਜ ਸਭਾ ਦੇ ਪ੍ਰਧਾਨ ਹਰਜਿੰਦਰ ਸਿੰਘ ਕੰਬੋਜ, ਦਲੀਪ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ ਮਲਹੋਤਰਾ, ਮਨਜੀਤ ਸਿੰਘ ਹਾਂਡਾ, ਬਾਬਾ ਸ਼ਿਆਮ ਸਿੰਘ ਕੰਬੋਜ ਆਦਿ ਹਾਜ਼ਰ ਸਨ।