10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਐਸ.ਡੀ.ਐਮ. ਵਲੋਂ ਸਫ਼ਾਈ ਤੇ ਟਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਨਿਰਦੇਸ਼ ਜਾਰੀ

ਰਤੀਆ, 9 ਅਕਤੂਬਰ (ਬੇਅੰਤ ਕੌਰ ਮੰਡੇਰ)- ਐਸ. ਡੀ.

ਅਜੀਤ ਡੈਸਕ 10-10-2026
ਰਤੀਆ, 9 ਅਕਤੂਬਰ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਰਤੀਆ ਸੁਰੇਂਦਰ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕਰਦਿਆਂ ਸਫ਼ਾਈ, ਕਬਜ਼ੇ ਅਤੇ ਟਰੈਫ਼ਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਜਨਤਕ ਸੜਕਾਂ ’ਤੇ ਕਬਜ਼ਾ ਨਾ ਕਰਨ ਤੇ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਹਦਾਇਤ ਕੀਤੀ ਕਿ ਖੁੱਲ੍ਹੇ ’ਚ ਕੂੜਾ ਨਾ ਸੁੱਟਿਆ ਜਾਵੇ ਅਤੇ ਸਿਰਫ਼ ਨਿਰਧਾਰਿਤ ਥਾਵਾਂ ’ਤੇ ਹੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੁਕਾਨਦਾਰਾਂ ਦੇ ਸਾਮਾਨ ਨੂੰ ਜ਼ਬਤ ਕਰਨ ਲਈ ਕਾਰਵਾਈ ਕਰਨ ਜੋ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਜਨਤਕ ਸੜਕਾਂ ’ਤੇ ਕਬਜ਼ਾ ਕਰਦੇ ਰਹਿੰਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸ਼ਹਿਰ ਵਿਚ ਕਬਜ਼ੇ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ’ਚ ਪਹੁੰਚਣ ਵਾਲੇ ਕਿਸਾਨਾਂ ਨੂੰ ਵੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਗਰ ਨਿਗਮ ਸਕੱਤਰ ਸ਼ੁਭਮ ਕੁਮਾਰ, ਟਰੈਫ਼ਿਕ ਪੁਲਿਸ ਇੰਚਾਰਜ ਭੀਮ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ 13 ਤੋਂ 15 ਨਵੰਬਰ ਤੱਕ ਡਾ. ਮੰਗਲ ਸੈਨ ਆਡੀਟੋਰੀਅਮ ’ਚ ਹੋਵੇਗਾ ਤਿੰਨ ਰੋਜ਼ਾ ਸਮਾਗਮ ਅਗਲੀ ਖ਼ਬਰ ਪ੍ਰਭਾਤ ਫੇਰੀਆਂ 1 ਨਵੰਬਰ ਤੋਂ ਸ਼ੁਰੂ ਹੋਣਗੀਆਂ-ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।