15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁਕੰਦ ਲਾਲ ਨੈਸ਼ਨਲ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਵਿਚ ਤੀਜਾ ਸਥਾਨ ਕੀਤਾ ਪ੍ਰਾਪਤ

ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਵਿਦਿਆਰਥਣ ਸ਼ਰਧਾ ਦਿਵੇਦੀ ਨੇ ਸਰਕਾਰੀ ਕਾਲਜ ਅਹਾਰਵਾਲਾ ਬਿਲਾਸਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਦਾ ਵਿਸ਼ਾ ‘ਨੌਜਵਾਨਾਂ ਦੀ ਭਾਗੀਦਾਰੀ ਇਕ ਜੀਵੰਤ ਲੋਕਤੰਤਰ ਦੀ ਕੁੰਜੀ’ ਸੀ।

ਅਜੀਤ ਡੈਸਕ 15-10-2026
ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਵਿਦਿਆਰਥਣ ਸ਼ਰਧਾ ਦਿਵੇਦੀ ਨੇ ਸਰਕਾਰੀ ਕਾਲਜ ਅਹਾਰਵਾਲਾ ਬਿਲਾਸਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਦਾ ਵਿਸ਼ਾ ‘ਨੌਜਵਾਨਾਂ ਦੀ ਭਾਗੀਦਾਰੀ ਇਕ ਜੀਵੰਤ ਲੋਕਤੰਤਰ ਦੀ ਕੁੰਜੀ’ ਸੀ। ਇਸ ਮੁਕਾਬਲੇ ਵਿਚ ਐਮ. ਐਲ. ਐਨ. ਕਾਲਜ ਯਮੁਨਾਨਗਰ ਸਮੇਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਵਿਚ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਜਾਗਰੂਕਤਾ ਤੇ ਵੋਟਿੰਗ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਆਪਣੇ ਲੇਖਾਂ ਰਾਹੀਂ ਵਿਦਿਆਰਥੀਆਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਸਰਗਰਮ ਭੂਮਿਕਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਐਮ. ਐਲ. ਐਨ. ਕਾਲਜ ਦੀ ਵਿਦਿਆਰਥਣ ਸ਼ਰਧਾ ਦਿਵੇਦੀ ਨੇ ਆਪਣੀ ਪ੍ਰਭਾਵਸ਼ਾਲੀ ਲਿਖਤ ਤੇ ਵਿਚਾਰਾਂ ਰਾਹੀਂ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਮਨੋਹਰ ਗੋਇਲ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕੀਤੀ। ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ ਤੇ ਕਲੱਬ ਦੇ ਮੈਂਬਰਾਂ ਡਾ. ਜਤਿੰਦਰ ਸਿੰਘ, ਡਾ. ਪੂਨਮ, ਸਹਾਇਕ ਪ੍ਰੋਫੈਸਰ ਅਭਿਲਵ, ਕਮਲ ਕਿਸ਼ੋਰ ਤੇ ਅਭਿਸ਼ੇਕ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਤੇ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਅਤੇ ਸਰਗਰਮ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਦੇ ਵਿਦਿਆਰਥੀਆਂ ਨੇ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ 15-10-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।