15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਦਿੱਲੀ ਗੁਰਦੁਆਰਾ ਚੋਣਾਂ ਦੀ ਵੋਟਰ ਸੂਚੀ ਦੀ ਜਾਂਚ ਕਰ ਕੇ ਹਟਾਈਆਂ ਜਾਣ “ਜਾਅਲੀ ਵੋਟਾਂ”- ਸਰਨਾ

ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਗੁਰਦੁਆਰਾ ਚੋਣਾਂ ਲਈ ਦਿੱਲੀ ਦੇ ਸਿੱਖਾਂ ਦੀ ਫਾਈਨਲ ਵੋਟਰ ਸੂਚੀ ਆਪਣੀ ਵੈੱਬਸਾਈਟ ’ਤੇ ਜਾਰੀ ਕਰ ਦਿੱਤੀ ਹੈ ਤੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਬਕਾਇਦਾ ਇਸ ਸਬੰਧੀ ਅਖ਼ਬਾਰਾਂ ਨੋਟਿਸ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਿੱਖ ਵੋਟਰਾਂ ਦੀ ਫਾਈਨਲ ਸੂਚੀ ਜਾਰੀ ਕਰਨ ਲਈ ਗੁਰਦੁਆਰਾ ਚੋਣ ਡਾਇਰੈਕਟਰ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਈ ਹਵਾਲਿਆਂ ਨਾਲ ਸੂਚੀ ਵਿਚ ਕਥਿਤ ਤੌਰ ’ਤੇ ਜਾਅਲੀ ਵੋਟਾਂ ਸ਼ਾਮਲ ਹੋਣ ਦਾ ਦਾਅਵਾ ਵੀ ਕੀਤਾ।

ਅਜੀਤ ਡੈਸਕ 15-10-2026
ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਗੁਰਦੁਆਰਾ ਚੋਣਾਂ ਲਈ ਦਿੱਲੀ ਦੇ ਸਿੱਖਾਂ ਦੀ ਫਾਈਨਲ ਵੋਟਰ ਸੂਚੀ ਆਪਣੀ ਵੈੱਬਸਾਈਟ ’ਤੇ ਜਾਰੀ ਕਰ ਦਿੱਤੀ ਹੈ ਤੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਬਕਾਇਦਾ ਇਸ ਸਬੰਧੀ ਅਖ਼ਬਾਰਾਂ ਨੋਟਿਸ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਿੱਖ ਵੋਟਰਾਂ ਦੀ ਫਾਈਨਲ ਸੂਚੀ ਜਾਰੀ ਕਰਨ ਲਈ ਗੁਰਦੁਆਰਾ ਚੋਣ ਡਾਇਰੈਕਟਰ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਈ ਹਵਾਲਿਆਂ ਨਾਲ ਸੂਚੀ ਵਿਚ ਕਥਿਤ ਤੌਰ ’ਤੇ ਜਾਅਲੀ ਵੋਟਾਂ ਸ਼ਾਮਲ ਹੋਣ ਦਾ ਦਾਅਵਾ ਵੀ ਕੀਤਾ। ਸਰਨਾ ਨੇ ਦੱਸਿਆ ਕਿ ਕਈ ਇਲਾਕਿਆਂ ਤੋਂ ਖ਼ਬਰਾਂ ਮਿਲ ਰਹੀਆਂ ਹਨ ਕਿ ਦਿੱਲੀ ਗੁਰਦੁਆਰਾ ਚੋਣਾਂ ਲਈ ਤਿਆਰ ਕੀਤੀ ਗਈ ਵੋਟਰ ਸੂਚੀ ਵਿਚ ਜਾਅਲੀ ਵੋਟਾਂ ਦੀ ਸ਼ਾਮਲ ਹਨ। ਉਨ੍ਹਾਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਵੋਟਰ ਸੂਚੀ ਦੀ ਗੰਭੀਰਤਾ ਨਾਲ ਜਾਂਚ ਕਰਕੇ ਜਾਅਲੀ ਵੋਟਰਾਂ ਦੇ ਨਾਂਅ ਹਟਾਏ ਜਾਣ ਤਾਂ ਜੋ ਨਿਰਪੱਖਤਾ ਨਾਲ ਚੋਣ ਪ੍ਰਕਿਰਿਆ ਪੂਰੀ ਹੋ ਸਕੇ। ਸਰਨਾ ਨੇ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ’ਤੇ ਨਿਸ਼ਾਨਾਂ ਸਾਧਦੇ ਹੋਏ ਕਿਹਾ ਕਿ ਜਿੰਨਾ ਨੇ ਪਿਛਲੇ 12 ਸਾਲਾਂ ਤੋਂ ਗੁਰੂ ਘਰ ਨੂੰ ਲੁੱਟ ਕੇ ਸਿੱਖ ਅਦਾਰਿਆਂ ਦੀ ਭਾਰੀ ਤਬਾਹੀ ਕਰ ਦਿੱਤੀ ਹੈ, ਉਨ੍ਹਾਂ ਨੂੰ ਪਤਾ ਹੈ ਕਿ ਉਹ ਸਹੀ ਵੋਟਾਂ ਨਾਲ ਨਹੀਂ ਜਿੱਤ ਸਕਦੇ। ਇਸ ਲਈ ਉਨ੍ਹਾਂ ਨੇ ਜਾਅਲੀ ਵੋਟਾਂ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਇਸ ਦੇ ਮੱਦੇਨਜ਼ਰ ਸਰਨਾ ਨੇ ਮੁੱਖ ਮੰਤਰੀ ਤੇ ਚੋਣ ਡਾਇਰੈਕਟਰ ਨੂੰ ਜਾਅਲੀ ਵੋਟਾਂ ਹਟਾਏ ਜਾਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਬੇਹੱਦ ਮੰਦਭਾਗੀ -ਮਲਸੀਆਂ ਅਗਲੀ ਖ਼ਬਰ ਪੁਲਿਸ ਨੇ 2.837 ਕਿਲੋਗ੍ਰਾਮ ਅਫ਼ੀਮ ਫੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।