17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਕਾਬੂ

ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਅਜੀਤ ਡੈਸਕ 17-10-2026
ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਜਾਡਲਾ ਹੁੰਦੇ ਹੋਏ ਪਟੜੀ ਦੇ ਨਾਲ-ਨਾਲ ਮੇਨ ਹਾਈਵੇ ਵੱਲ ਜਾ ਰਹੀ ਸੀ ਤੇ ਹਾਈਵੇ ਤੋਂ ਥੋੜਾ ਪਿੱਛੇ ਗੋਤ ਭਰਾਨੀ ਨਾਈ ਮਜਾਰਾ ਪਾਸ ਪੁੱਜੇ ਤਾਂ ਉਥੇ ਇਕ ਸਾਈਡ ’ਤੇ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ ਤੇ ਉਸ ਸ਼ੱਕੀ ਵਿਅਕਤੀ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਭੁਪਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਉੜਾਪੜ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਗੁ: ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਅੱਜ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਜਸਮੀਤ ਸਿੰਘ ਅਭੀ ਨਾਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਵਰਕਰਾਂ ਵਿਚ ਖੁਸ਼ੀ ਦੀ ਲਹਿਰ-ਗੁਰਪ੍ਰੀਤ ਗੁੱਜਰ ਰੈਲਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।