18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡੀ. ਸੀ. ਵਰਜੀਤ ਵਾਲੀਆ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਆਪਕ ਜਾਗਰੂਕਤਾ ਫੈਲਾਉਣ ’ਤੇ ਦਿੱਤਾ ਜ਼ੋਰ

ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਡਟਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਉਚਿਤ ਕਦਮ ਚੁੱਕਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਡਟਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਉਚਿਤ ਕਦਮ ਚੁੱਕਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਐੱਸ.ਪੀ. (ਦਿਹਾਤੀ) ਹਰਵਿੰਦਰ ਸਿੰਘ ਵਿਰਕ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਦੌਰੇ ਕਰਨ ਅਤੇ ਜੇਕਰ ਅਜਿਹੀ ਕੋਈ ਘਟਨਾ ਸਾਹਮਣੇ ਆਉਂਦੀ ਹੈ, ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਆਪਕ ਜਾਗਰੂਕਤਾ ਫੈਲਾਉਣ ’ਤੇ ਵੀ ਜ਼ੋਰ ਦਿੱਤਾ। ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦਿਹਾਤੀ ਪੁਲਿਸ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਇਸ ਮੌਕੇ ਸਮੂਹ ਐਸ.ਡੀ.ਐਮਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੋਡਲ ਅਫ਼ਸਰ ਮੌਜੂਦ ਸਨ।
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਈ ਗਈ ‘ਰੰਗਾਰੰਗ ਡਾਂਡੀਆ ਨਾਈਟ’ ਅਗਲੀ ਖ਼ਬਰ ਹੌਸਲੇ ਦੀ ਮਿਸਾਲ ਬਣੇ ਕ੍ਰਿਸ਼ਨ ਬਹਾਦਰ ਪਾਠਕ, ਮੁੜ ਦੇਸ਼ ਲਈ ਗੋਲ ਪੋਸਟ ਸੰਭਾਲਣ ਨੂੰ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।