19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰਾ ਤੇ ਨਰਾਤਿਆਂ ਦਾ ਤਿਉਹਾਰ ਮਨਾਇਆ

ਜ਼ੀਰਾ,18 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰੇ ਅਤੇ ਨਰਾਤਿਆਂ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਤਿਉਹਾਰਾਂ ਦੀ ਮਹੱਤਵਤਾ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 19-10-2026
ਜ਼ੀਰਾ,18 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰੇ ਅਤੇ ਨਰਾਤਿਆਂ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਤਿਉਹਾਰਾਂ ਦੀ ਮਹੱਤਵਤਾ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਸਮਾਜਿਕ ਸੱਭਿਆਚਾਰਕ ਤੇ ਧਾਰਮਿਕ ਮਹੱਤਵਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰਕ ਵਿਰਸੇ ਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਨਾ ਹੈ।
ਪਿਛਲੀ ਖ਼ਬਰ ਜਮਨਾ ਨੂੰ ਸਾਫ਼ ਰੱਖਣ ਲਈ ਨਾਗਰਿਕਾਂ ਦੀ ਭਾਗੀਦਾਰੀ ਜ਼ਰੂਰੀ ਅਗਲੀ ਖ਼ਬਰ ਬਲਰਾਜ ਸਿੰਘ ਸੰਧੂ ‘ਆਪ’ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।