20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਧਾਇਕ ਭੁੱਲਰ ਅਤੇ ਟੀਮ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਕ ਤੱਕ ਡੋਰ-ਟੂ-ਡੋਰ ਸੰਪਰਕ ਮੁਹਿੰਮ

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ, ਲੋਕ-ਹਿੱਤ ਦੀਆਂ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਟੀਮ ਮੈਂਬਰਾਂ ਵਲੋਂ ਖਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਂਕ ਤੱਕ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 20-10-2026
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ, ਲੋਕ-ਹਿੱਤ ਦੀਆਂ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਟੀਮ ਮੈਂਬਰਾਂ ਵਲੋਂ ਖਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਂਕ ਤੱਕ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਧਾਇਕ ਭੁੱਲਰ ਨੇ ਇਹ ਵੀ ਕਿਹਾ ਕਿ ਲੋਕਾਂ ਦੇ ਸੁਝਾਅ ਅਤੇ ਵਿਚਾਰ ਕਿਸੇ ਵੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੀਆਂ ਲੋੜਾਂ ਨਾਲ ਜੋੜਨ ਲਈ ਮਹੱਤਵਪੂਰਨ ਹੁੰਦੇ ਹਨ। ਇਸ ਲਈ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਰਮੀਤ ਸਿੰਘ ਖਾਈ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਹਿਮਾਂਸ਼ੂ ਠੱਕਰ, ਪਰਮਵੀਰ ਸਿੰਘ ਵੜੈਚ, ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ, ਮਨੀਸ਼ ਮੋਂਗਾ, ਸ਼ੁਭਮ ਚਾਨਣਾ, ਗੋਪਾਲ ਗੁਪਤਾ, ਰਜਨੀਸ਼ ਸ਼ਰਮਾ, ਨਿਸ਼ਾਨ ਸਿੰਘ ਸਰਪੰਚ, ਕੌਂਸਲਰ ਨਰੇਸ਼ ਕੰਤੋੜ, ਦੀਪ ਦੁੱਗਲ, ਐਡਵੋਕੇਟ ਲਖਵਿੰਦਰ ਸਿੰਘ ਕੌਂਸਲਰ, ਗੁਰਭੇਜ ਸਿੰਘ ਪੀ.ਏ., ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰਸ਼ੀ ਗੁਪਤਾ ਰੋਟੈਕਸ ਮੈਕਸ ਚੈਲੇਂਜ ਮਿੰਨੀ ਖ਼ਿਤਾਬ ਜਿੱਤਣ ਵਾਲੀ ਦੁਨੀਆ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਬਣੀ ਅਗਲੀ ਖ਼ਬਰ ਮਮਦੋਟ ਵਿਖੇ ਕਰਿਆਨਾ ਕਾਰੋਬਾਰੀ ਦੇ ਘਰ ’ਤੇ ਦੇਰ ਰਾਤ ਚੱਲੀਆਂ ਗੋਲੀਆਂ ਪੁਲਿਸ ਵਲੋਂ ਜਾਂਚ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।