21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਾਕਿਸਤਾਨੀ ਹਾਈ ਕਮਿਸ਼ਨ ਵਿਖੇ ਜਮ੍ਹਾਂ ਕਰਵਾਏ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣਗੇ ਸ਼ਰਧਾਲੂ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ 22 ਨਵੰਬਰ ਨੂੰ 10 ਦਿਨਾਂ ਯਾਤਰਾ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਪਾਸਪੋਰਟ ਬੁੱਧਵਾਰ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਜਮ੍ਹਾ ਕਰਵਾਏ ਗਏ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੇ 1828, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 557, ਉੱਤਰਾਖੰਡ ਦੀਆਂ ਸਿੱਖ ਸੰਗਤਾਂ ਦੇ 254, ਉੱਤਰ ਪ੍ਰਦੇਸ਼ ਦੇ 150, ਝਾਰਖੰਡ ਦੇ 12, ਗੁਜਰਾਤ ਦੇ 2 ਪਾਸਪੋਰਟ ਜਮ੍ਹਾ ਕਰਵਾਏ ਗਏ।

ਅਜੀਤ ਡੈਸਕ 22-10-2026
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ 22 ਨਵੰਬਰ ਨੂੰ 10 ਦਿਨਾਂ ਯਾਤਰਾ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਪਾਸਪੋਰਟ ਬੁੱਧਵਾਰ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਜਮ੍ਹਾ ਕਰਵਾਏ ਗਏ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੇ 1828, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 557, ਉੱਤਰਾਖੰਡ ਦੀਆਂ ਸਿੱਖ ਸੰਗਤਾਂ ਦੇ 254, ਉੱਤਰ ਪ੍ਰਦੇਸ਼ ਦੇ 150, ਝਾਰਖੰਡ ਦੇ 12, ਗੁਜਰਾਤ ਦੇ 2 ਪਾਸਪੋਰਟ ਜਮ੍ਹਾ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਮਜੀਤ ਸਿੰਘ ਚੰਡੋਕ, ਯੂ.ਪੀ. ਸਿੱਖ ਪ੍ਰਤੀਨਿਧੀ ਬੋਰਡ ਤੋਂ ਚੇਅਰਮੈਨ ਰਾਜਵੰਤ ਸਿੰਘ ਬੱਗਾ, ਗੁਰਦੁਆਰਾ ਨਾਨਕ ਮਤਾ ਸਾਹਿਬ ਉੱਤਰਾਖੰਡ ਦੇ ਵਰਿੰਦਰ ਸਿੰਘ, ਰਣਧੀਰ ਸਿੰਘ, ਅੰਗਰੇਜ਼ ਸਿੰਘ ਤੇ ਜਗਪ੍ਰੀਤ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪੁਲਿਸ ਵਲੋਂ ਫੜੇ ਗਏ ਦੋਸ਼ੀ। ਕਤਲ ਕੇਸ ਵਿਚ ਪੁਲਿਸ ਨੇ 6 ਵਿਅਕਤੀ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।