ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ - ਸਿਰਸਾ
ਨਵੀਂ ਦਿੱਲੀ, 21 ਅਕਤੂਬਰ(ਜਗਤਾਰ ਸਿੰਘ)- ਭਾਜਪਾ ਆਗੂ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਅਤੇ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਸਿਰਸਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਸੋਚ ਆਪਣੇ ਪੂਰਵਜਾਂ ਵਰਗੀ ਹੈ।
ਨਵੀਂ ਦਿੱਲੀ, 21 ਅਕਤੂਬਰ(ਜਗਤਾਰ ਸਿੰਘ)- ਭਾਜਪਾ ਆਗੂ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਅਤੇ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਸਿਰਸਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਸੋਚ ਆਪਣੇ ਪੂਰਵਜਾਂ ਵਰਗੀ ਹੈ। ਕਾਂਗਰਸ ਸਰਕਾਰ ਦੌਰਾਨ ਹੋਏ 1984 ਸਿੱਖ ਕਤਲੇਆਮ ਦਾ ਜ਼ਿਕਰ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਉਸ ਸਮੇਂ ਰਾਜੀਵ ਗਾਂਧੀ ਤੇ ਕਾਂਗਰਸ ਨੇ ਸੱਤਾ ਦੇ ਲਾਲਚ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਹੁਣ ਰਾਹੁਲ ਗਾਂਧੀ ਵੀ ਉਸੇ ਨਫ਼ਰਤ ਭਰੀ ਸੋਚ ਨਾਲ ਚੱਲ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵੀ ਜਗਦੀਸ਼ ਟਾਈਟਲਰ ਤੇ ਕਮਲਨਾਥ ਵਰਗੇ ਸਿੱਖ ਕਤਲੇਆਮ ਦੇ ਕਈ ਮੁੱਖ ਦੋਸ਼ੀਆਂ ਨੂੰ ਕਾਂਗਰਸ ਵੱਲੋਂ ਪਨਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ੀ ਤਾਕਤਾਂ ਤੋਂ ਸਬਕ ਲੈ ਕੇ ਭਾਰਤ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਰਾਮਲੀਲਾ ਗਰਾਊਂਡ ਵਿਖੇ ਕੀਤੀ ਜਾਣ ਵਾਲੀ ਰੈਲੀ ਬਾਰੇ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ 1 ਨਵੰਬਰ ਦੀ ਤਾਰੀਕ ਨੂੰ ਮੁੜ ਚੁਣ ਕੇ ਦੇਸ਼ ਵਿਚ ਅਰਾਜਕਤਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਤਾਂ ਕਿ ਸੱਤਾ ਦੀ ਭੁੱਖ ਨੂੰ ਸ਼ਾਂਤ ਕੀਤਾ ਜਾ ਸਕੇ। ਸਿਰਸਾ ਨੇ ਇਹ ਬਹੁਤ ਮੰਦਭਾਗਾ ਹੈ ਕਿ ਰਾਹੁਲ ਗਾਂਧੀ ਆਪਣੇ ਪੂਰਵਜਾਂ ਵਾਂਗ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਨੀਤੀ ‘ਤੇ ਚੱਲ ਰਹੇ ਹਨ।