ਸ਼ਹੀਦ ਊਧਮ ਸਿੰਘ ਕਾਲਜ ਆਫ਼ ਨਰਸਿੰਗ ਦੀਆਂ ਮੈਡੀਕਲ ਸੇਵਾਵਾਂ ਪ੍ਰਸੰਸਾਯੋਗ- ਸੁਭਾਸ਼ ਬਰਾਲਾ
ਰਤੀਆ, 21 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਨਾਨਕ ਡਿਫੈਂਸ ਅਕੈਡਮੀ ਰਤੀਆ ਵਿਖੇ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਦੌਰਾਨ ਸ਼ਹੀਦ ਊਧਮ ਸਿੰਘ ਕਾਲਜ ਆਫ਼ ਨਰਸਿੰਗ ਬਰੋਟਾ, ਰਤੀਆ ਦੇ ਵਿਦਿਆਰਥੀਆਂ ਨੇ ਮੈਡੀਕਲ ਕੈਂਪ ਲਗਾਇਆ। ਵਿਦਿਆਰਥੀਆਂ ਨੇ ਸੇਵਾ, ਵਿਹਾਰਕ ਹੁਨਰ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ।
ਰਤੀਆ, 21 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਨਾਨਕ ਡਿਫੈਂਸ ਅਕੈਡਮੀ ਰਤੀਆ ਵਿਖੇ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਦੌਰਾਨ ਸ਼ਹੀਦ ਊਧਮ ਸਿੰਘ ਕਾਲਜ ਆਫ਼ ਨਰਸਿੰਗ ਬਰੋਟਾ, ਰਤੀਆ ਦੇ ਵਿਦਿਆਰਥੀਆਂ ਨੇ ਮੈਡੀਕਲ ਕੈਂਪ ਲਗਾਇਆ। ਵਿਦਿਆਰਥੀਆਂ ਨੇ ਸੇਵਾ, ਵਿਹਾਰਕ ਹੁਨਰ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਜਨ ਸਿਹਤ ਤੇ ਇੰਜੀਨੀਅਰਿੰਗ ਮੰਤਰੀ ਰਣਬੀਰ ਸਿੰਘ ਗੰਗਵਾ, ਜੋ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ, ਜੋ ਵਿਸ਼ੇਸ਼ ਮਹਿਮਾਨ ਸਨ, ਨੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਡਾਕਟਰੀ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ। ਸਮਾਗਮ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਕੀਤੀ। ਕਾਲਜ ਡਾਇਰੈਕਟਰ ਡਾ. ਗੁਰਮੀਤ ਕੌਰ ਨੱਡਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਭਾਗ ਲੈਣ ਵਾਲੇ ਖਿਡਾਰੀਆਂ ਤੇ ਹੋਰ ਹਾਜ਼ਰੀਨ ਨੂੰ ਜ਼ਰੂਰੀ ਮੁੱਢਲੀ ਸਿਹਤ ਸੰਭਾਲ ਪ੍ਰਦਾਨ ਕਰਨਾ ਤੇ ਉਨ੍ਹਾਂ ਵਿਚ ਸਿਹਤ ਜਾਗਰੂਕਤਾ ਪੈਦਾ ਕਰਨਾ ਸੀ। ਨਰਸਿੰਗ ਵਿਦਿਆਰਥੀਆਂ ਨੇ ਮੁੱਢਲੀ ਸਹਾਇਤਾ, ਨਿੱਜੀ ਸਫ਼ਾਈ ਤੇ ਜ਼ਰੂਰੀ ਸਿਹਤ ਸਾਵਧਾਨੀਆਂ ਬਾਰੇ ਜਾਗਰੂਕਤਾ ਪੈਦਾ ਕੀਤੀ। ਕਾਲਜ ਪ੍ਰਬੰਧਨ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਗਿਆਨ ਨਾਲ ਹੀ ਨਹੀਂ, ਸਗੋਂ ਹੁਨਰਮੰਦ, ਸੰਵੇਦਨਸ਼ੀਲ ਤੇ ਜ਼ਿੰਮੇਵਾਰ ਸਿਹਤ ਕਰਮਚਾਰੀ ਬਣਨ ਲਈ ਤਿਆਰ ਕਰਨਾ ਹੈ। ਕਾਲਜ ਡਾਇਰੈਕਟਰ ਡਾ. ਗੁਰਮੀਤ ਕੌਰ ਨੱਡਾ ਤੇ ਪ੍ਰਿੰਸੀਪਲ ਸ਼ਸ਼ੀਕਲਾਵਤੀ ਅਰੁਣਾਚਲਮ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਅਜਿਹੀਆਂ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਗਤਕਾ ਫੈਡਰੇਸ਼ਨ ਇੰਡੀਆ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਸੋਹਲ, ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਹਰਿਆਣਾ ਦੇ ਮੁਖੀ ਸਵਰਨ ਸਿੰਘ, ਸੀ. ਓ. ਗੁਰਜੀਤ ਸਿੰਘ, ਸਾਹਿਤਕਾਰ ਡਾ. ਨਾਇਬ ਸਿੰਘ ਮੰਡੇਰ, ਡਾ. ਨਰਿੰਦਰ ਸਿੰਘ ਨੱਡਾ, ਡਾ. ਸੁਰੇਸ਼ ਮਹਿਤਾ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਗਤਕਾ ਅਧਿਕਾਰੀ, ਪ੍ਰਧਾਨ ਅਤੇ ਸਕੱਤਰ ਮੌਜੂਦ ਸਨ।