ਪੁਲਿਸ ਸ਼ਹੀਦੀ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਪੁਲਿਸ ਲਾਈਨ ਵਿੱਚ ਪੁਲਿਸ ਦਿਵਸ ਮਨਾਇਆ ਗਿਆ। ਸਮਾਰੋਹ ਦੌਰਾਨ ਪੁਲਿਸ ਸੁਪਰਡੈਂਟ ਦੀਪਕ ਸਹਾਰਨ ਸਮੇਤ ਕਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਅਜੀਤ ਡੈਸਕ
22-10-2026