ਸਮਾਜ ਸੇਵਾ ਲਹਿਰ ਘਨੌਲੀ ਨੇ ਮਲੇਰੀਆ ਤੇ ਮੱਛਰਾਂ ਤੋਂ ਬਚਾਅ ਲਈ ਪਿੰਡ ’ਚ ਸਪਰੇਅ ਕਰਵਾਈ
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚ ਮੱਛਰਾਂ ਦੀ ਰੋਕਥਾਮ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ। ਇਸ ਉਪਰਾਲੇ ਦਾ ਮਕਸਦ ਪਿੰਡ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।
ਅਜੀਤ ਡੈਸਕ
23-10-2026