24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੇਂਟ ਜ਼ੇਵੀਅਰ ਸਕੂਲ ਦੇ ਬੱਚਿਆਂ ਨੇ ਕੀਤਾ ਭਾਈ ਕਨ੍ਹਈਆ ਆਸ਼ਰਮ ਦਾ ਵਿਦਿਅਕ ਦੌਰਾ

ਕਾਲਾਂਵਾਲੀ/ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰ ਸਕੂਲ ਕਾਲਾਂਵਾਲੀ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਇੱਕ ਸਮਾਜਿਕ ਅਤੇ ਵਿਦਿਅਕ ਪ੍ਰੋਗਰਾਮ ਦੇ ਤਹਿਤ ਭਾਈ ਕਨ੍ਹਈਆ ਆਸ਼ਰਮ ਸਿਰਸਾ ਦਾ ਦੌਰਾ ਕੀਤਾ। ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਨੁੱਖੀ ਸੰਵੇਦਨਸ਼ੀਲਤਾ, ਹਮਦਰਦੀ, ਸਹਿਯੋਗ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।

ਅਜੀਤ ਡੈਸਕ 24-10-2026
ਕਾਲਾਂਵਾਲੀ/ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰ ਸਕੂਲ ਕਾਲਾਂਵਾਲੀ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਇੱਕ ਸਮਾਜਿਕ ਅਤੇ ਵਿਦਿਅਕ ਪ੍ਰੋਗਰਾਮ ਦੇ ਤਹਿਤ ਭਾਈ ਕਨ੍ਹਈਆ ਆਸ਼ਰਮ ਸਿਰਸਾ ਦਾ ਦੌਰਾ ਕੀਤਾ। ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਨੁੱਖੀ ਸੰਵੇਦਨਸ਼ੀਲਤਾ, ਹਮਦਰਦੀ, ਸਹਿਯੋਗ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਬੱਚਿਆਂ ਨੂੰ ਕਨ੍ਹਈਆ ਐਜੂਕੇਸ਼ਨਲ ਇੰਸਟੀਚਿਊਟ ਤੇ ਆਸ਼ਰਮ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ। ਮਦਦ ਦਾ ਹੱਥ ਵਧਾਉਂਦੇ ਹੋਏ ਸੇਂਟ ਜ਼ੇਵੀਅਰ ਦੇ ਵਿਦਿਆਰਥੀਆਂ ਨੇ ਕੁਝ ਰਾਸ਼ਨ, ਕੱਪੜੇ ਤੇ ਵਿੱਤੀ ਸਹਾਇਤਾ ਵੀ ਦਾਨ ਕੀਤੀ। ਸਕੂਲ ਦੇ ਪ੍ਰਿੰਸੀਪਲ ਸੋਨੀਆ ਕੰਬੋਜ ਨੇ ਅਜਿਹੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਮਹੱਤਵਪੂਰਨ ਦੱਸਿਆ।
ਪਿਛਲੀ ਖ਼ਬਰ ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ‘ਡਿਜੀਟਲ ਯੁੱਗ ਵਿਚ ਮਨੁੱਖੀ ਸੰਚਾਰ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।