24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਿੱਜੀਕਾਰਨ ਦੇ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਕਈ ਪਿੰਡਾਂ ਤੇ ਸ਼ਹਿਰੀ ਕਾਲੋਨੀਆਂ ‘ਚ ਬਲੈਕਆਊਟ ਵਰਗੇ ਹਾਲਾਤ ਬਣ ਗਏ ਹਨ।

ਅਜੀਤ ਡੈਸਕ 24-10-2026
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਿੱਜੀਕਾਰਨ ਦੇ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਕਈ ਪਿੰਡਾਂ ਤੇ ਸ਼ਹਿਰੀ ਕਾਲੋਨੀਆਂ ‘ਚ ਬਲੈਕਆਊਟ ਵਰਗੇ ਹਾਲਾਤ ਬਣ ਗਏ ਹਨ। ਪਾਣੀ ਦੀ ਸਪਲਾਈ ਵੀ ਕਈ ਥਾਵਾਂ ‘ਤੇ ਪ੍ਰਭਾਵਿਤ ਹੋਈ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੌਰਾਨ ਹੜਤਾਲੀ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਘਰ ਦੇ ਬਾਹਰ ਧਰਨਾ ਲਾ ਕੇ ਹਰਿਆਣਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਬਿਜਲੀ ਘਰ ਦੇ ਬਾਹਰ ਧਰਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਬਿਜਲੀ ਨਿਗਮ ਦਾ ਨਿੱਜੀਕਰਨ ਕਰਨ ‘ਤੇ ਤੁਲੀ ਹੋਈ ਹੈ। ਬਿਜਲੀ ਦਾ ਨਿੱਜੀਕਾਰਨ ਜਿਥੇ ਕਰਮਚਾਰੀਆਂ ਦੇ ਹਿੱਤ ਵਿੱਚ ਨਹੀਂ ਹੈ ਉਥੇ ਹੀ ਇਹ ਕਿਸਾਨਾਂ ਆਮ ਬਿਜਲੀ ਖਪਤਕਾਰਾਂ ਦੇ ਹਿੱਤ ਵਿੱਚ ਵੀ ਨਹੀਂ ਹੈ। ਇਸ ਮੌਕੇ ਸਤਿੰਦਰ ਸਿੰਘ ਮੋਂਗਾ, ਮਦਨ ਕੰਬੋਜ, ਸੀਤਾ ਰਾਮ ਸੋਨੀ, ਮੀਤ ਚੰਦ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੰਵਿਧਾਨ ਬਚਾਓ ਮੁਹਿੰਮ: ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਦੇ ਬੱਚਿਆਂ ਨੇ ਕੀਤਾ ਭਾਈ ਕਨ੍ਹਈਆ ਆਸ਼ਰਮ ਦਾ ਵਿਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।