ਸੰਵਿਧਾਨ ਬਚਾਓ ਮੁਹਿੰਮ: ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਦੇਸ਼ ਵਿਆਪੀ ਸੰਵਿਧਾਨ ਬਚਾਓ ਮੁਹਿੰਮ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੁੱਖ ਚੋਣ ਕਮਿਸ਼ਨਰ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ।
ਅਜੀਤ ਡੈਸਕ
24-10-2026