25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੰਨਮੈਨ ਕੋਲੋਂ ਅਫ਼ੀਮ ਮਿਲਣ ਦੇ ਮਾਮਲੇ ’ਚ ਕੁਲਬੀਰ ਸਿੰਘ ਜ਼ੀਰਾ ਨੂੰ ਘੇਰਨਾ ਗ਼ਲਤ- ਮਹਿੰਦਰ ਮਦਾਨ

ਮੱਖੂ, 24 ਅਕਤੂਬਰ (ਵਰਿੰਦਰ ਮਨਚੰਦਾ)- ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਮਹਿੰਦਰ ਮਦਾਨ ਨੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਦੇ ਮਾਮਲੇ ਵਿਚ ਜ਼ੀਰਾ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਦੀ ਸਚਾਈ ਜਾਣੇ ਬਿਨਾਂ ਕਿਸੇ ਸਿਆਸੀ ਆਗੂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ।

ਅਜੀਤ ਡੈਸਕ 25-10-2026
ਮੱਖੂ, 24 ਅਕਤੂਬਰ (ਵਰਿੰਦਰ ਮਨਚੰਦਾ)- ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਮਹਿੰਦਰ ਮਦਾਨ ਨੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਦੇ ਮਾਮਲੇ ਵਿਚ ਜ਼ੀਰਾ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਦੀ ਸਚਾਈ ਜਾਣੇ ਬਿਨਾਂ ਕਿਸੇ ਸਿਆਸੀ ਆਗੂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਮਹਿੰਦਰ ਮਦਾਨ ਨੇ ਕਿਹਾ ਕਿ ਜੇਕਰ ਗੰਨਮੈਨ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ ਤਾਂ ਇਹ ਜਾਂਚ ਦਾ ਵਿਸ਼ਾ ਹੈ। ਜਾਂਚ ਏਜੰਸੀਆਂ ਨੂੰ ਮਾਮਲੇ ਦੇ ਹਰ ਪਹਿਲੂ ਦੀ ਪੜਤਾਲ ਕਰਕੇ ਅਸਲੀਅਤ ਸਾਹਮਣੇ ਲਿਆਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕਿਸੇ ਮੁਲਾਜ਼ਮ ਕੋਲੋਂ ਬਰਾਮਦਗੀ ਹੋਣ ਦੇ ਆਧਾਰ ’ਤੇ ਹੀ ਉਸ ਨਾਲ ਸਬੰਧਿਤ ਸਿਆਸੀ ਆਗੂ ਨੂੰ ਕਸੂਰਵਾਰ ਮੰਨ ਲੈਣਾ ਤਰਕਸੰਗਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੂੰ ਇਸ ਮਾਮਲੇ ਨਾਲ ਜੋੜਨ ਤੋਂ ਪਹਿਲਾਂ ਠੋਸ ਤੱਥਾਂ ਅਤੇ ਸਬੂਤਾਂ ਨੂੰ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਮਹਿੰਦਰ ਮਦਾਨ ਨੇ ਦੋਸ਼ ਲਾਇਆ ਕਿ ਬਿਨਾਂ ਸਬੂਤਾਂ ਦੇ ਕਿਸੇ ਆਗੂ ਨੂੰ ਨਿਸ਼ਾਨਾ ਬਣਾਉਣ ਨਾਲ ਉਸ ਦੇ ਅਕਸ ਨੂੰ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਚਾਈ ਸਾਹਮਣੇ ਲਿਆਉਣਾ ਅਤੇ ਬਿਨਾਂ ਸਬੂਤ ਕਿਸੇ ਨੂੰ ਬਦਨਾਮ ਹੋਣ ਤੋਂ ਬਚਾਉਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਪਰਾਲੀ ਦੀ ਖੇਤਾਂ ’ਚ ਸੰਭਾਲ ਨਾਲ ਵਧੇਗੀ ਮਿੱਟੀ ਦੀ ਉਪਜਾਊ ਸ਼ਕਤੀ- ਡਾ.ਜਗਜੋਤ ਸਿੰਘ ਗਿੱਲ ਅਗਲੀ ਖ਼ਬਰ vapar artical

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।