30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬੱਚਿਆਂ ਦਾ ਵੱਖ-ਵੱਖ ਜ਼ਿਲ੍ਹਾ ਪੱਧਰੀ ਤੀਜੇ ਗਰੁੱਪ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਫ਼ਤਿਹਾਬਾਦ, 29 ਅਕਤੂਬਰ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਦੇ ਚੇਅਰਮੈਨ ਡਾ. ਵਿਵੇਕ ਭਾਰਤੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਨੇ ਸਥਾਨਕ ਬਾਲ ਭਵਨ ਵਿਖੇ 31 ਅਕਤੂਬਰ ਤੱਕ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਤੀਜੇ ਸਮੂਹ ਮੁਕਾਬਲੇ ਕਰਵਾਏ।

ਅਜੀਤ ਡੈਸਕ 30-10-2026
ਫ਼ਤਿਹਾਬਾਦ, 29 ਅਕਤੂਬਰ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਦੇ ਚੇਅਰਮੈਨ ਡਾ. ਵਿਵੇਕ ਭਾਰਤੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਨੇ ਸਥਾਨਕ ਬਾਲ ਭਵਨ ਵਿਖੇ 31 ਅਕਤੂਬਰ ਤੱਕ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਤੀਜੇ ਸਮੂਹ ਮੁਕਾਬਲੇ ਕਰਵਾਏ। ਇਸ ਤਹਿਤ ਸੋਲੋ ਡਾਂਸ, ਸੋਲੋ ਕਲਾਸੀਕਲ ਡਾਂਸ, ਫਨ ਗੇਮਜ਼, ਗਰੁੱਪ ਡਾਂਸ, ਥਾਲੀ ਕਲਸ਼ ਸਜਾਵਟ, ਪੋਸਟਰ ਮੇਕਿੰਗ, ਕੁਇਜ਼ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ 30 ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਦੇ ਲਗਪਗ 250 ਬੱਚਿਆਂ ਨੇ ਹਿੱਸਾ ਲਿਆ। ਜ਼ਿਲ੍ਹਾ ਬਾਲ ਭਲਾਈ ਅਫ਼ਸਰ ਅਨਿਲ ਕੁਮਾਰ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜਿੱਤਣ ਵਾਲੇ ਬੱਚਿਆਂ ਨੂੰ ਜ਼ੋਨਲ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਜਾਵੇਗਾ। ਜੇਤੂ ਬੱਚਿਆਂ ਨੂੰ 14 ਨਵੰਬਰ ਨੂੰ ਬਾਲ ਦਿਵਸ ਮੌਕੇ ਮੁੱਖ ਮਹਿਮਾਨ ਵਲੋਂ ਇਨਾਮ ਦਿੱਤੇ ਜਾਣਗੇ।
ਪਿਛਲੀ ਖ਼ਬਰ ਦਿੱਲੀ ਰੈਲੀ ਦੇ ਸੰਬੰਧ ’ਚ ਫ਼ਤਿਹਾਬਾਦ ਵਿਖੇ ਕਾਂਗਰਸ ਦੀ ਮੀਟਿੰਗ ਅਗਲੀ ਖ਼ਬਰ ਸਕੂਲ ਨੇ ਸਾਲਾਨਾ ਸਮਾਗਮ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।