01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

5 ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 31 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.

ਅਜੀਤ ਡੈਸਕ 01-11-2026
ਨਵੀਂ ਦਿੱਲੀ, 31 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.) ਦਿੱਲੀ ਵਲੋਂ ਟੀ.ਜੀ.ਟੀ. ਹਿੰਦੀ ਅਧਿਆਪਕਾਂ ਲਈ 5 ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਸੰਚਾਲਨ ਜਤਿਨ ਗੋਇਲ ਡਾਇਰੈਕਟਰ ਐਸ.ਸੀ.ਈ.ਆਰ.ਟੀ. ਅਤੇ ਡਾ. ਮੁਕੇਸ਼ ਯਾਦਵ (ਜੁਆਇੰਟ ਡਾਇਰੈਕਟਰ) ਦਿੱਲੀ ਨੇ ਕੀਤਾ। ਤਾਲਮੇਲ ਦੀ ਜ਼ਿੰਮੇਵਾਰੀ ਨੋਡਲ ਇੰਚਾਰਜ ਡਾ. ਮੁਕੇਸ਼ ਕੁਮਾਰ ਨੇ ਕੀਤੀ। ਇਸ ਪ੍ਰੋਗਰਾਮ ਵਿਚ ਹਿੰਦੀ ਦੇ ਅਧਿਆਪਕਾਂ ਨੂੰ ਹਿੰਦੀ ਭਾਸ਼ਾ ਸਿਖਾਉਣ ਦੀਆਂ ਨਵੀਆਂ ਤਕਨੀਕਾਂ ਅਤੇ ਪ੍ਰਭਾਵਸ਼ਾਲੀ ਅਧਿਆਪਕ ਤਰੀਕਿਆਂ ਨਾਲ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਭਾਸ਼ਾ ਦੇ ਹੁਨਰ ਦੇ ਵਿਕਾਸ, ਸਾਹਿਤ ਰਾਹੀਂ ਅਧਿਆਪਕ, ਰਚਨਾਤਕ ਗਤੀਵਿਧੀਆਂ, ਸਮਾਵੇਸ਼ੀ ਸਿੱਖਿਆ ਅਤੇ ਅਧਿਆਪਨ ਸਿਖਲਾਈ ਸਮੱਗਰੀ ਦੀ ਵਰਤੋਂ ਵਰਗੇ ਵਿਸ਼ਿਆਂ ’ਤੇ ਵਿਸ਼ੇਸ਼ ਚਰਚਾ ਕੀਤੀ ਗਈ ਅਤੇ ਨਾਲ ਹੀ ਅਧਿਆਪਕਾਂ ਨੂੰ ਕਲਾਸ ਰੂਮ ਵਿਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਵਧਾਉਣ ਅਤੇ ਅਧਿਆਪਨ ਨੂੰ ਸਰਲ, ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣ ਦੀਆਂ ਰਣਨੀਤੀਆਂ ਦੱਸੀਆਂ ਗਈਆਂ। ਐਸ.ਸੀ.ਈ.ਆਰ.ਟੀ. ਵਲੋਂ ਇਕ ਚੁੱਕਿਆ ਕਦਮ ਅਧਿਆਪਕ ਲਈ ਕਾਫੀ ਲਾਹੇਵੰਦ ਸਾਬਿਤ ਹੋਵੇਗਾ।
ਪਿਛਲੀ ਖ਼ਬਰ ਦੀਵਾਲੀ ਮੌਕੇ ਸਦਰ ਬਾਜ਼ਾਰ ’ਚ ਲੱਗੀ ਭੀੜ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਾਈਬਰ ਬੁਲਿੰਗ ਦੇ ਖ਼ਤਰਿਆਂ ਤੋਂ ਕੀਤਾ ਸੁਚੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।