02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ ਤਾਂ ਲੱਧੂ ਵਾਲਾ ਉਤਾੜ ਕੋਲ ਪਹੁੰਚਣ ’ਤੇ ਸਾਹਮਣੇ 2 ਨੌਜਵਾਨ ਇਕ ਮੋਟਰਸਾਈਕਲ ਕੋਲ ਖੜ੍ਹੇ ਦਿਖਾਈ ਦਿੱਤੇ।

ਅਜੀਤ ਡੈਸਕ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ ਤਾਂ ਲੱਧੂ ਵਾਲਾ ਉਤਾੜ ਕੋਲ ਪਹੁੰਚਣ ’ਤੇ ਸਾਹਮਣੇ 2 ਨੌਜਵਾਨ ਇਕ ਮੋਟਰਸਾਈਕਲ ਕੋਲ ਖੜ੍ਹੇ ਦਿਖਾਈ ਦਿੱਤੇ। ਉਨ੍ਹਾਂ ਵਿਚੋਂ ਇਕ ਨੌਜਵਾਨ ਆਪਣੇ ਸਾਥੀ ਨੂੰ ਕਾਲੇ ਰੰਗ ਦੇ ਲਿਫ਼ਾਫ਼ੇ ਵਿਚੋਂ ਕੁੱਝ ਕੱਢ ਕੇ ਦੇ ਰਿਹਾ ਸੀ। ਜਦੋਂ ਉਨ੍ਹਾਂ ਨੇ ਪੁਲਿਸ ਪਾਰਟੀ ਦੀ ਗੱਡੀ ਦੇਖੀ ਤਾਂ ਭੱਜਣ ਲੱਗੇ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗਰਾਮ ਹੈਰੋਇਨ ਬਰਾਮਦ ਹੋਈ। ਉਸ ਦੀ ਪਛਾਣ ਪਿੰਦਰਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਲੱਧੂਵਾਲਾ ਉਤਾੜ ਵਜੋਂ ਹੋਈ ਹੈ। ਇਸ ਦੌਰਾਨ ਇਕ ਬਜਾਜ ਪਲਸਰ ਮੋਟਰਸਾਈਕਲ ਨੰਬਰੀ ਪੀ.ਬੀ-30-ਜੇ-1209 ਅਤੇ 2 ਮੋਬਾਈਲ ਫ਼ੋਨ ਵੀ ਬਰਾਮਦ ਹੋਏ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ 02-11-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।