02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪ੍ਰਦੂਸ਼ਣ ਕਾਰਨ ਬਜ਼ੁਰਗਾਂ ਤੇ ਮਰੀਜ਼ਾਂ ਦੀ ਸਿਹਤ ’ਤੇ ਪੈਂਦਾ ਹੈ ਬੁਰਾ ਅਸਰ, ਪਟਾਕਿਆਂ ’ਤੇ ਲੱਗੇ ਮੁਕਮੰਲ ਪਾਬੰਦੀ -ਅਕਾਲੀ ਦਲ ਮਾਸਟਰ ਤਾਰਾ ਸਿੰਘ

ਨਵੀਂ ਦਿੱਲੀ,1ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ(ਮਾਸਟਰ ਤਾਰਾ ਸਿੰਘ) ਵੱਲੋਂ ਦਿੱਲੀ-ਐਨਸੀਆਰ ਵਿਚ ਲਗਾਤਾਰ ਹਵਾ ਪ੍ਰਦੂਸ਼ਣ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਦੀ ਅਪੀਲ ਕੀਤੀ ਹੈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਦਿੱਲੀ ਵਿਚ ਵੱਧ ਰਹੇ ਪ੍ਰਦੂਸ਼ਣ ਅਤੇ ਪਟਾਕਿਆਂ ਕਾਰਨ ਮਰੀਜ਼ਾਂ ਅਤੇ ਬਜ਼ੁਰਗਾਂ ਦੀ ਸਿਹਤ ‘ਤੇ ਪੈ ਰਿਹਾ ਬੁਰਾ ਅਸਰ ਇੱਕ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 02-11-2026
ਨਵੀਂ ਦਿੱਲੀ,1ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ(ਮਾਸਟਰ ਤਾਰਾ ਸਿੰਘ) ਵੱਲੋਂ ਦਿੱਲੀ-ਐਨਸੀਆਰ ਵਿਚ ਲਗਾਤਾਰ ਹਵਾ ਪ੍ਰਦੂਸ਼ਣ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਦੀ ਅਪੀਲ ਕੀਤੀ ਹੈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਦਿੱਲੀ ਵਿਚ ਵੱਧ ਰਹੇ ਪ੍ਰਦੂਸ਼ਣ ਅਤੇ ਪਟਾਕਿਆਂ ਕਾਰਨ ਮਰੀਜ਼ਾਂ ਅਤੇ ਬਜ਼ੁਰਗਾਂ ਦੀ ਸਿਹਤ ‘ਤੇ ਪੈ ਰਿਹਾ ਬੁਰਾ ਅਸਰ ਇੱਕ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਠੰਢ ਦੇ ਸ਼ੁਰੂ ਹੁੰਦੇ ਹੀ ਦਿੱਲੀ ਦੀ ਹਵਾ ਦੀ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਵਿਚ ਪੁੱਜ ਜਾਂਦੀ ਹੈ, ਜਿਸ ਵਿਚ ਪਟਾਕਿਆਂ ਦਾ ਧੂੰਆਂ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕਰਦਾ ਹੈ।ਇਸ ਲਈ ਪਟਾਕਿਆਂ ’ਤੇ ਪਾਬੰਦੀ ਲਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦੇ ਧੂੰਏਂ ਕਾਰਨ ਹਵਾ ਵਿਚ ਜ਼ਹਿਰੀਲੇ ਕਣ ਬਹੁਤ ਵਧ ਜਾਂਦੇ ਹਨ। ਇਹ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਪਹਿਲਾਂ ਤੋਂ ਹੀ ਸਾਹ ਦੀਆਂ ਬਿਮਾਰੀਆਂ (ਜਿਵੇਂ ਅਸਥਮਾ) ਨਾਲ ਜੂਝ ਰਹੇ ਮਰੀਜ਼ਾਂ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੀਵਾਲੀ ਅਤੇ ਉਸ ਤੋਂ ਅਗਲੇ ਦਿਨਾਂ ਵਿਚ ਸਾਹ ਦੀ ਤਕਲੀਫ਼ ਅਤੇ ਅੱਖਾਂ ਵਿੱਚ ਜਲਣ ਦੇ ਮਰੀਜ਼ਾਂ ਦੀ ਗਿਣਤੀ ਹਸਪਤਾਲਾਂ ਵਿੱਚ ਅਚਾਨਕ ਬਹੁਤ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਰਗੇ ਅਤਿ-ਪ੍ਰਦੂਸ਼ਿਤ ਖੇਤਰ ਵਿੱਚ ਸਿਹਤ ਐਮਰਜੈਂਸੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੂੰ ਪੂਰਨ ਪਾਬੰਦੀ ਵਰਗੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਦਿੱਲੀ ਕਮੇਟੀ ਨੇ ਕਰਾਇਆ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।