ਸਰਕਾਰੀ ਹਸਪਤਾਲ ’ਚ ਜਣੇਪੇ ਦੌਰਾਨ ਗਰਭਵਤੀ ਔਰਤ ਦੀ ਮੌਤ ਪਤੀ ਨੇ ਇਲਾਜ ਦੌਰਾਨ ਪਤਨੀ ਦੀ ਹਾਲਤ ਬਾਰੇ ਸਮੇਂ ਸਿਰ ਜਾਣਕਾਰੀ ਨਾ ਦੇਣ ਦੇ ਲਾਏ ਦੋਸ਼
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਰਕਾਰੀ ਹਸਪਤਾਲ ਵਿਚ ਜਣੇਪੇ ਦੌਰਾਨ ਇਕ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜਿੱਥੇ ਪਰਿਵਾਰ ਵਿਚ ਖ਼ੁਸ਼ੀ ਸਮੇਂ ਸੋਗ ਦੀ ਲਹਿਰ ਦੌੜ ਗਈ ਹੈ ਉੱਥੇ ਹੀ ਸਰਕਾਰੀ ਹਸਪਤਾਲ ਦੀਆਂ ਸਿਹਤ ਸਹੂਲਤਾਂ ਤੇ ਇਲਾਜ ਪ੍ਰਬੰਧਾਂ ’ਤੇ ਵੀ ਸਵਾਲ ਉੱਠਣ ਲੱਗੇ ਹਨ।
ਮ੍ਰਿਤਕ ਔਰਤ ਦੀ ਫਾਈਲ ਫ਼ੋਟੋ
02-11-2026