ਕੇਂਦਰੀ ਵਿਧਾਨ ਸਭਾ ਹਲਕੇ ਵਿਚ ਜਨ ਸੰਪਰਕ ਅਤੇ ਮੀਟਿੰਗਾਂ ਦਾ ਦੌਰ ਤੇਜ਼-ਰਾਠੌਰ
ਜਲੰਧਰ, 1 ਨਵੰਬਰ (ਸ਼ਿਵ) - ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਅਜੀਤ ਡੈਸਕ
02-11-2026