03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

1984 ਸਿੱਖ ਕਤਲੇਆਮ ਭਾਰਤੀ ਇਤਿਹਾਸ ਦਾ ਕਾਲਾ ਅਧਿਆਇ- ਪਰਮਜੀਤ ਸਿੰਘ ‘ਵੀਰਜੀ’

ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)- ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਦੇ ਬੁਲਾਰੇ ਪਰਮਜੀਤ ਸਿੰਘ ‘ਵੀਰਜੀ’ ਨੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਭਾਰਤੀ ਇਤਿਹਾਸ ਦਾ ਇੱਕ ਅਜਿਹਾ ਦਰਦਨਾਕ ਅਤੇ ਕਾਲਾ ਅਧਿਆਇ ਹੈ, ਜਿਸ ਦੇ ਜ਼ਖ਼ਮ ਅੱਜ ਵੀ ਹਰੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਹ ਸਵਾਲ ਕਿ “ਸਾਡਾ ਕੀ ਕਸੂਰ ਸੀ?”

ਅਜੀਤ ਡੈਸਕ 03-11-2026
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)- ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਦੇ ਬੁਲਾਰੇ ਪਰਮਜੀਤ ਸਿੰਘ ‘ਵੀਰਜੀ’ ਨੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਭਾਰਤੀ ਇਤਿਹਾਸ ਦਾ ਇੱਕ ਅਜਿਹਾ ਦਰਦਨਾਕ ਅਤੇ ਕਾਲਾ ਅਧਿਆਇ ਹੈ, ਜਿਸ ਦੇ ਜ਼ਖ਼ਮ ਅੱਜ ਵੀ ਹਰੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਹ ਸਵਾਲ ਕਿ “ਸਾਡਾ ਕੀ ਕਸੂਰ ਸੀ?” ਉਸ ਗਹਿਰੇ ਦਰਦ, ਬੇਇਨਸਾਫ਼ੀ ਅਤੇ ਪੀੜਾ ਨੂੰ ਦਰਸਾਉਂਦਾ ਹੈ ਜੋ ਉਨ੍ਹਾਂ ਨੇ ਬਿਨਾਂ ਕਿਸੇ ਗ਼ਲਤੀ ਦੇ ਹੰਢਾਈ। ਉਨ੍ਹਾਂ ਕਿਹਾ ਕਿ ਕਈ ਜਾਂਚ ਕਮਿਸ਼ਨਾਂ ਦੀਆਂ ਰਿਪੋਰਟਾਂ ਅਤੇ ਅਦਾਲਤੀ ਫ਼ੈਸਲਿਆਂ ਨੇ ਇਹ ਸਾਫ਼ ਕੀਤਾ ਹੈ ਕਿ ਇਹ ਹਿੰਸਾ ਅਚਾਨਕ ਭੜਕਿਆ ਗ਼ੁੱਸਾ ਨਹੀਂ ਸੀ, ਸਗੋਂ ਇਸ ਪਿੱਛੇ ਸਿਆਸੀ ਸ਼ਹਿ ਅਤੇ ਯੋਜਨਾਬੰਦੀ ਸੀ। ਸਿੱਖਾਂ ਦੇ ਘਰਾਂ ਅਤੇ ਕਾਰੋਬਾਰਾਂ ਦੀ ਵੋਟਰ ਸੂਚੀਆਂ ਰਾਹੀਂ ਨਿਸ਼ਾਨਦੇਹੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਤਲੇਆਮ ਦੌਰਾਨ ਕਈ ਥਾਵਾਂ ‘ਤੇ ਪੁਲਿਸ ਅਤੇ ਪ੍ਰਸ਼ਾਸਨ ਜਾਂ ਤਾਂ ਮੂਕ ਦਰਸ਼ਕ ਬਣੇ ਰਹੇ ਜਾਂ ਫਿਰ ਉਨ੍ਹਾਂ ਨੇ ਹਿੰਸਾ ਕਰਨ ਵਾਲਿਆਂ ਦੀ ਮਦਦ ਕੀਤੀ। ਨਿਰਦੋਸ਼ ਨਾਗਰਿਕਾਂ ਦੀ ਰੱਖਿਆ ਕਰਨ ਦੀ ਬਜਾਏ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਗਈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਬੇਗੁਨਾਹਾਂ ਦੇ ਕਤਲ, ਔਰਤਾਂ ਦੀ ਬੇਪਤੀ ਅਤੇ ਅਰਬਾਂ ਦੀ ਸੰਪਤੀ ਦੀ ਤਬਾਹੀ ਦੇ ਬਾਵਜੂਦ, ਮੁੱਖ ਦੋਸ਼ੀਆਂ ਅਤੇ ਸਿਆਸੀ ਆਗੂਆਂ ਨੂੰ ਸਜ਼ਾਵਾਂ ਮਿਲਣ ਵਿਚ ਦਹਾਕੇ ਲੱਗ ਗਏ ।ਕਈ ਵੱਡੇ ਗੁਨਾਹਗਾਰ ਅੱਜ ਵੀ ਕਾਨੂੰਨ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਾਰਨ ਇਹ ਸਵਾਲ ਅੱਜ ਵੀ ਪੁੱਛਿਆ ਜਾ ਰਿਹਾ ਹੈ ਕਿ 1984 ਕਤਲੇਆਮ ਦੌਰਾਨ ਸਾਡਾ ਕਸੂਰ ਕੀ ਸੀ?
ਪਿਛਲੀ ਖ਼ਬਰ ਸਾਈਬਰ ਧੋਖਾਧੜੀ ’ਚ ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਕਾਬੂ ਅਗਲੀ ਖ਼ਬਰ ਜਮਨਾ ਪਾਰ ਇਲਾਕੇ ’ਚ ਛੱਠ ਪੂਜਾ ਦੀਆਂ ਹੋ ਰਹੀਆਂ ਨੇ ਤਿਆਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।