04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਹੋਰਟੀਕਲਚਰ ਯੂਨੀਵਰਸਿਟੀ ਦਾ ਮੁੱਖ ਦਫ਼ਤਰ ਤੇ ਕੈਂਪਸ ਅੰਜਨਥਲੀ ਵਿਚ ਹੀ ਬਣਾਇਆ ਜਾਵੇ

ਕਰਨਾਲ, 3 ਨਵੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ 5 ਨਵੰਬਰ ਦੇ ਕਰਨਾਲ ਦੌਰੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰੇ ਦੇ ਮੱਦੇਨਜ਼ਰ ਆਲ ਇੰਡੀਆ ਕਿਸਾਨ ਕਾਂਗਰਸ ਦੇ ਬੁਲਾਰੇ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਗੋਰਾਇਆ ਨੇ ਇਲਾਕੇ ਦੀਆਂ ਕਈ ਅਹਿਮ ਮੰਗਾਂ ਉਠਾਈਆਂ ।

ਅਜੀਤ ਡੈਸਕ 04-11-2026
ਕਰਨਾਲ, 3 ਨਵੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ 5 ਨਵੰਬਰ ਦੇ ਕਰਨਾਲ ਦੌਰੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰੇ ਦੇ ਮੱਦੇਨਜ਼ਰ ਆਲ ਇੰਡੀਆ ਕਿਸਾਨ ਕਾਂਗਰਸ ਦੇ ਬੁਲਾਰੇ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਗੋਰਾਇਆ ਨੇ ਇਲਾਕੇ ਦੀਆਂ ਕਈ ਅਹਿਮ ਮੰਗਾਂ ਉਠਾਈਆਂ । ਗ੍ਰਹਿ ਮੰਤਰੀ ਦੇ ਨਾਂਅ ਜਾਰੀ ਮੰਗ ਪੱਤਰ ਵਿਚ ਗੋਰਾਇਆ ਨੇ ਕਿਹਾ ਕਿ ਅਮਿਤ ਸ਼ਾਹ ਦੇ ਕਰਨਾਲ ਆਉਣ ਨਾਲ ਇਲਾਕੇ ਦੇ ਲੋਕਾਂ ਨੂੰ ਕਈ ਉਮੀਦਾਂ ਹਨ। ਉਨ੍ਹਾਂ ਕਰਨਾਲ ਆਮਦ ’ਤੇ ਗ੍ਰਹਿ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੰਗਾਂ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ, ਇਸ ਲਈ ਇਨ੍ਹਾਂ ਦੇ ਹੱਲ ਲਈ ਮੰਗ ਪੱਤਰ ਪੇਸ਼ ਕੀਤਾ ਗਿਆ ਹੈ। ਗੋਰਾਇਆ ਨੇ ਮੰਗ ਕੀਤੀ ਕਿ ਪਿੰਡ ਅੰਜਨਥਲੀ ਵਿਚ ਹਾਰਟੀਕਲਚਰ ਯੂਨੀਵਰਸਿਟੀ ਲਈ ਲਗਭਗ 100 ਏਕੜ ਜ਼ਮੀਨ ਦਾਨ ਵਜੋਂ ਦਿੱਤੀ ਗਈ ਹੈ। ਇਸ ਲਈ ਯੂਨੀਵਰਸਿਟੀ ਦਾ ਮੁੱਖ ਦਫ਼ਤਰ ਅਤੇ ਕੈਂਪਸ ਕਿਸੇ ਹੋਰ ਥਾਂ ਬਣਾਉਣ ਦੀ ਬਜਾਏ ਇਸੇ ਪਿੰਡ ਦੀ ਜ਼ਮੀਨ ’ਤੇ ਬਣਾਇਆ ਜਾਵੇ, ਤਾਂ ਜੋ ਇਲਾਕੇ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਨੀਲੋਖੇੜੀ ਸ਼ਹਿਰ ਵਿਚ ਕੇਂਦਰ ਸਰਕਾਰ ਦੀ ਪ੍ਰਿੰਟਿੰਗ ਪ੍ਰੈੱਸ ਹੁਣ ਬੰਦ ਹੋ ਚੁੱਕੀ ਹੈ। ਇਸ ਦੀ ਲਗਭਗ 35 ਏਕੜ ਜ਼ਮੀਨ ਅਤੇ ਇਮਾਰਤ ਵਿਚ ਲੜਕੀਆਂ ਲਈ ਉੱਚ ਸਿੱਖਿਆ ਸੰਸਥਾ ਸਥਾਪਤ ਕੀਤੀ ਜਾਵੇ ਅਤੇ ਉੱਥੇ ਨਰਸਿੰਗ ਸਮੇਤ ਹੋਰ ਕਿੱਤਾਮੁਖੀ ਕੋਰਸ ਸ਼ੁਰੂ ਕੀਤੇ ਜਾਣ। ਇੰਦਰਜੀਤ ਸਿੰਘ ਗੋਰਾਇਆ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਕੁਟੇਲ ਦੀ ਜ਼ਮੀਨ ’ਤੇ ਬਣ ਰਹੀ ਮੈਡੀਕਲ ਯੂਨੀਵਰਸਿਟੀ ਦਾ ਨਾਂਅ ਗੁਰੂ ਬ੍ਰਹਮਾਨੰਦ ਯੂਨੀਵਰਸਿਟੀ ਰੱਖਿਆ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਦਿੱਤਾ ਜਾਵੇ, ਤਾਂ ਜੋ ਕਿਸਾਨ ਆਪਣੀ ਖੇਤੀ ਰਾਹੀਂ ਸਨਮਾਨਜਨਕ ਢੰਗ ਨਾਲ ਗੁਜ਼ਾਰਾ ਕਰ ਸਕਣ। ਗੋਰਾਇਆ ਨੇ ਉਮੀਦ ਪ੍ਰਗਟਾਈ ਕਿ ਕੇਂਦਰੀ ਗ੍ਰਹਿ ਮੰਤਰੀ ਇਲਾਕੇ ਦੀਆਂ ਇਨ੍ਹਾਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨਗੇ ਅਤੇ ਇਨ੍ਹਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕਣਗੇ।
ਪਿਛਲੀ ਖ਼ਬਰ ਅੱਠ ਟੀਮਾਂ ਸਮੇਤ ਲਗਭਗ 100 ਪੁਲਿਸ ਮੁਲਾਜ਼ਮਾਂ ਨੇ ਗੂਹਲਾ ਦੇ ਪਿੰਡ ਖਰਕਾਂ ਵਿਚ ਵਿਸ਼ੇਸ਼ ਖੋਜ ਮੁਹਿੰਮ ਚਲਾਈ * ਬਿਨਾਂ ਨ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।