11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜਨਤਕ ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇ-ਸੁਰਿੰਦਰ ਕੁਮਾਰ ਕਿਹਾ, ਫਾਇਰ ਬ੍ਰਿਗੇਡ ਦੇ ਕਰਮਚਾਰੀ 12 ਦਸੰਬਰ ਨੂੰ ਰਾਮ ਲੀਲ੍ਹਾ ਮੈਦਾਨ ਵਿਖੇ ਹੋਣ ਵਾਲੀ ਰੈਲੀ ’ਚ ਸਰਗਰਮੀ ਨਾਲ ਸ਼ਮੂਲੀਅਤ ਕਰਨਗੇ

ਯਮੁਨਾਨਗਰ, 10 ਨਵੰਬਰ (ਗੁਰਦਿਆਲ ਸਿੰਘ ਨਿਮਰ)-ਪੀ. ਡਬਲਿਊ.

ਅਜੀਤ ਡੈਸਕ 11-11-2026
ਯਮੁਨਾਨਗਰ, 10 ਨਵੰਬਰ (ਗੁਰਦਿਆਲ ਸਿੰਘ ਨਿਮਰ)-ਪੀ. ਡਬਲਿਊ. ਡੀ. ਮਕੈਨੀਕਲ ਵਰਕਸ ਯੂਨੀਅਨ (ਰਜਿ. ਨੰ. 41) ਦੀ ਸ਼ਾਖਾ ਜਗਾਧਰੀ ਨਾਲ ਸੰਬੰਧਿਤ ਕਰਮਚਾਰੀਆਂ ਵਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਪੰਜਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਪ੍ਰੇਮ ਪ੍ਰਕਾਸ਼ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਪ੍ਰੇਮ ਪ੍ਰਕਾਸ਼ ਨੇ ਕਿਹਾ ਕਿ ਜਗਾਧਰੀ ਸ਼ਾਖਾ ਨੇ ਕਾਰਜਕਾਰੀ ਇੰਜੀਨੀਅਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਬਾਬਤ ਮੰਗ-ਪੱਤਰ ਸੌਂਪਿਆ ਸੀ , ਪਰ ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਕਾਰਜਕਾਰੀ ਇੰਜੀਨੀਅਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉੱਚ ਅਧਿਕਾਰੀ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਕਰਮਚਾਰੀ 12 ਦਸੰਬਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ‘ਚ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ, ਜਿਸ ‘ਚ ਉਨ੍ਹਾਂ ਦੀ ਯੂਨੀਅਨ ਸਰਗਰਮੀ ਨਾਲ ਹਿੱਸਾ ਲਵੇਗੀ। ਇਸੇ ਦੌਰਾਨ ਜ਼ਿਲ੍ਹਾ ਖ਼ਜ਼ਾਨਚੀ ਸੁਰੇਸ਼ ਪਾਲ, ਯਮੁਨਾਨਗਰ ਸ਼ਾਖਾ ਦੇ ਸਕੱਤਰ ਮਹਿੰਦਰ ਕੁਮਾਰ, ਖ਼ਜ਼ਾਨਚੀ ਯਸ਼ਪਾਲ ਅਤੇ ਰਿਟਾ. ਕਰਮਚਾਰੀ ਯੂਨੀਅਨ ਦੇ ਬਲਾਕ ਮੁਖੀ ਅਸ਼ੋਕ ਵਰਮਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਪਿਛਲੀ ਖ਼ਬਰ ਕਾਂਗਰਸ ਦੇ ਚੋਣ ਮੈਨੀਫੈਸਟੋ ਲਈ ਬਠਿੰਡਾ ’ਚ ਅੱਜ ਹੋਵੇਗੀ ਵਿਚਾਰ-ਚਰਚਾ, ਲੋਕਾਂ ਤੋਂ ਮੰਗੇ ਜਾਣਗੇ ਸੁਝਾਅ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ- ਡੀ. ਸੀ. ਪ੍ਰੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।