11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਰਤ ਕਾਕੜੀਆ ਪੰਜਾਬ ਭਾਜਪਾ ਟਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ

ਜਲੰਧਰ, 10 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਦੇ ਸੀਨੀਅਰ ਆਗੂ ਤੇ ਟ੍ਰੇਡ ਵਿੰਗ ਦੇ ਕਨਵੀਨਰ ਭਰਤ ਕਾਕੜੀਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦੇ ਟ੍ਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਰਤ ਕਾਕੜੀਆ ਜਲੰਧਰ ’ਚ ਟ੍ਰੇਡ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ।

ਭਰਤ ਕਾਕੜੀਆ 11-11-2026
ਜਲੰਧਰ, 10 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਦੇ ਸੀਨੀਅਰ ਆਗੂ ਤੇ ਟ੍ਰੇਡ ਵਿੰਗ ਦੇ ਕਨਵੀਨਰ ਭਰਤ ਕਾਕੜੀਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦੇ ਟ੍ਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਰਤ ਕਾਕੜੀਆ ਜਲੰਧਰ ’ਚ ਟ੍ਰੇਡ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਹ ਲੰਬੇ ਸਮੇਂ ਤੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਆ ਰਹੇ ਹਨ। ਇਸ ਨਿਯੁਕਤੀ ‘ਤੇ ਭਰਤ ਕਾਕੜੀਆਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਪੰਜਾਬ ਭਾਜਪਾ ਦੇ ਸੂਬਾ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ ਵਪਾਰ ਤੇ ਸਨਅਤੀ ਖੇਤਰ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਭਰਤ ਕਾਕੜੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਪਾਰੀਆਂ ਤੇ ਸਨਅਤਕਾਰਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਟ੍ਰੇਡ ਸੈੱਲ ਦੇ ਮਾਧਿਅਮ ਰਾਹੀਂ ਵਪਾਰੀਆਂ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਲੀਡਰਸ਼ਿਪ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਹਲਕਾ ਜਲੰਧਰ ਉੱਤਰੀ ’ਚ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਭਾਜਪਾ ਦਫ਼ਤਰ ਵਿਖੇ ਦੀਵਾਲੀ ਮੌਕੇ ਵਰਕਰ ਪਰਿਵਾਰ ਮਿਲਣ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।