12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡੀ. ਏ. ਵੀ. ਗਰਲਜ਼ ਕਾਲਜ ਨੇ ਸਸਟੇਨੇਬਲ ਲਾਈਫ ਸਟਾਈਲ ਹਫ਼ਤਾ ਮਨਾਇਆ

ਯਮੁਨਾਨਗਰ, 11 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ.

ਅਜੀਤ ਡੈਸਕ 12-11-2026
ਯਮੁਨਾਨਗਰ, 11 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ. ਵੀ. ਗਰਲਜ਼ ਕਾਲਜ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਕਲਾਈਮੇਟ ਐਕਸ਼ਨ ਯੂਨਿਟ ਨੇ ਸਸਟੇਨੇਬਲ ਲਾਈਫਸਟਾਈਲ ਹਫ਼ਤਾ ਮਨਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ, ਕੁਦਰਤੀ ਸ੍ਰੋਤਾਂ ਦੀ ਸਹੀ ਵਰਤੋਂ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ। ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਆਈ. ਆਈ. ਸੀ. ਕਨਵੀਨਰ ਵਿਵੇਕ ਅਤੇ ਕਲਾਈਮੇਟ ਐਕਸ਼ਨ ਯੂਨਿਟ ਕਨਵੀਨਰ ਡਾ. ਗੁਰਸ਼ਰਨ ਕੌਰ ਨੇ ਕੀਤੀ। ਇਸ ਮੌਕੇ ਡਾ. ਗੁਰਸ਼ਰਨ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਦੇ ਹਿੱਸੇ ਵਜੋਂ ਯੋਗਾ ਸੈਸ਼ਨ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੂੰ ਸਰੀਰਕ ਸਿਹਤ, ਮਾਨਸਿਕ ਸ਼ਾਂਤੀ ਅਤੇ ਬਿਹਤਰ ਜੀਵਨ ਸ਼ੈਲੀ ਲਈ ਵੱਖ-ਵੱਖ ਯੋਗਾ ਅਭਿਆਸ ਸਿਖਾਏ ਗਏ। ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਕੈਂਪਸ ਵਿਚ ਇਕ ਘੰਟੇ ਲਈ ਬਿਜਲੀ ਬੰਦ ਕਰ ਦਿੱਤੀ ਗਈ। ਇਸ ਪਹਿਲਕਦਮੀ ਨੇ ਵਿਦਿਆਰਥੀਆਂ ਵਿੱਚ ਊਰਜਾ ਸੰਭਾਲ ਅਤੇ ਬਿਜਲੀ ਦੀ ਜ਼ਿੰਮੇਵਾਰ ਵਰਤੋਂ ਬਾਰੇ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਪਾਣੀ ਦੀ ਸੰਭਾਲ ਦੀ ਮਹੱਤਤਾ ਬਾਰੇ ਦੱਸਦੇ ਹੋਏ, ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਉਨ੍ਹਾਂ ਨੂੰ ਬਾਜਰੇ ਦੇ ਸਿਹਤ ਲਾਭਾਂ ਬਾਰੇ ਇਕ ਜਾਣਕਾਰੀ ਭਰਪੂਰ ਵੀਡੀਓ ਵੀ ਦਿਖਾਇਆ ਗਿਆ, ਜਿਸ ਵਿਚ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਿਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਤੋਂ ਇਲਾਵਾ ਇਕ ਕਹਾਣੀ ਸੁਣਾਉਣ ਵਾਲੀ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਅਤੇ ਟਿਕਾਊ ਜੀਵਨ ਦਾ ਸੰਦੇਸ਼ ਰਚਨਾਤਮਕ ਤੌਰ ‘ਤੇ ਦਿੱਤਾ।
ਪਿਛਲੀ ਖ਼ਬਰ ਗੁਰਲਾਡ ਸਿੰਘ ਕਾਹਲੋਂ ਵਲੋਂ ਆਈ.ਐਫ.ਐਚ.ਐਫ.ਆਈ. ਦੇ ਮੁਖੀ ਡਾ. ਖ਼ਵਾਜਾ ਅਹਿਮਦ ਨਾਲ ਮੁਲਾਕਾਤ * ਸਮਾਜ ਵਿਚ ਅਮਨ, ਭਾਈਚਾਰ... ਅਗਲੀ ਖ਼ਬਰ ਪੁਲਿਸ ਨੇ ਲੁੱਟ-ਖਸੁੱਟ ਕਰਨ ਵਾਲੇ ਗਰੋਹ ਦਾ ਕੀਤਾ ਪਰਦਾਫ਼ਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।