12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੁਲਿਸ ਨੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 11 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਬਾਹਰੀ ਉੱਤਰੀ ਜ਼ਿਲ੍ਹੇ ਦੀ ਏ.

ਅਜੀਤ ਡੈਸਕ 12-11-2026
ਨਵੀਂ ਦਿੱਲੀ, 11 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਬਾਹਰੀ ਉੱਤਰੀ ਜ਼ਿਲ੍ਹੇ ਦੀ ਏ.ਏ.ਟੀ.ਐਸ. ਦੀ ਟੀਮ ਨੇ ਇਕ ਐਲਾਨੇ ਗਏ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਪਿਛਲੇ ਦਿਨਾਂ ਤੋਂ ਭਗੌੜਾ ਸੀ ਅਤੇ ਪੁਲਿਸ ਇਸ ਦੀ ਲਗਾਤਾਰ ਭਾਲ ਕਰ ਰਹੀ ਸੀ। ਇਸ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੇ ਕਈ ਥਾਵਾਂ ’ਤੇ ਛਾਪੇ ਮਾਰੇ ਅਤੇ ਤਕਨੀਕੀ ਨਿਗਰਾਨੀ ਦੇ ਨਾਲ-ਨਾਲ ਜ਼ਮੀਨੀ ਪੜਤਾਲ ਵੀ ਸ਼ੁਰੂ ਕਰ ਰੱਖੀ ਸੀ। ਇਸ ਵਿਚ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਵੀ 5 ਅਪਰਾਧਿਕ ਮਾਮਲੇ ਦਰਜ ਹਨ। ਅਦਾਲਤ ਵਿਚ ਨਾ ਪੇਸ਼ ਹੋਣ ’ਤੇ ਅਦਾਲਤ ਨੇ ਇਸ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ। ਪੁਲਿਸ ਇਸ ਤੋਂ ਪੁੱਛ ਪੜਤਾਲ ਕਰਨ ਵਿਚ ਲੱਗੀ ਹੋਈ ਹੈ ਅਤੇ ਅਗਲੀ ਕਾਰਵਾਈ ਵੀ ਕਰ ਰਹੀ ਹੈ। ਇਸ ਭਗੌੜੇ ਦਾ ਨਾਂਅ ਸੋਨੂ ਉਰਫ ਸਾਂਸੀ (26) ਹੈ ਜੋ ਕਿ ਦਿੱਲੀ ਦੇ ਮੰਗੋਲਪੁਰੀ ਇਲਾਕੇ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਸ੍ਰੀ ਗਊਸ਼ਾਲਾ ਵਿਖੇ ਅਨਕੁੱਟ ਦਾ ਪ੍ਰਸ਼ਾਦ ਵੰਡਿਆ ਅਗਲੀ ਖ਼ਬਰ ਗੁਰਲਾਡ ਸਿੰਘ ਕਾਹਲੋਂ ਵਲੋਂ ਆਈ.ਐਫ.ਐਚ.ਐਫ.ਆਈ. ਦੇ ਮੁਖੀ ਡਾ. ਖ਼ਵਾਜਾ ਅਹਿਮਦ ਨਾਲ ਮੁਲਾਕਾਤ * ਸਮਾਜ ਵਿਚ ਅਮਨ, ਭਾਈਚਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।