11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜਲੰਧਰ ਜ਼ੋਨ ਦੇ 70 ਸ਼ਰਾਬ ਗਰੁੱਪਾਂ ਨੇ 253.85 ਕਰੋੜ ਰੁਪਏ ਦੀ ਲਾਇਸੈਂਸ ਫੀਸ ਜਮ੍ਹਾਂ ਕਰਵਾਈ

ਜਲੰਧਰ, 11 ਨਵੰਬਰ (ਸ਼ਿਵ)-ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਜਲੰਧਰ ਸਰਕਲ ਦੇ 70 ਗਰੁੱਪਾਂ ਵਲੋਂ ਅੱਜ ਅਕਤੂਬਰ ਮਹੀਨੇ ਦੀ ਬਣਦੀ 253. 85 ਕਰੋੜ ਰੁਪਏ ਦੀ ਲਾਇਸੈਂਸ ਫੀਸ ਦੀ ਕਿਸ਼ਤ ਜਮ੍ਹਾਂ ਕਰਵਾਈ ਗਈ।

ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਸ਼ਿਵ)-ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਜਲੰਧਰ ਸਰਕਲ ਦੇ 70 ਗਰੁੱਪਾਂ ਵਲੋਂ ਅੱਜ ਅਕਤੂਬਰ ਮਹੀਨੇ ਦੀ ਬਣਦੀ 253.85 ਕਰੋੜ ਰੁਪਏ ਦੀ ਲਾਇਸੈਂਸ ਫੀਸ ਦੀ ਕਿਸ਼ਤ ਜਮ੍ਹਾਂ ਕਰਵਾਈ ਗਈ। ਇਸ ਮੌਕੇ ਆਬਕਾਰੀ ਵਿਭਾਗ ਦੇ ਡੀ.ਈ.ਟੀ.ਸੀ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਈ.ਟੀ.ਓ. ਜਸਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਲੰਧਰ ਸਰਕਲ ਦੇ 70 ਸ਼ਰਾਬ ਗਰੁੱਪਾਂ ਵਲੋਂ ਸਮੇਂ ਸਿਰ ਬਣਦੀ ਲਾਇਸੈਂਸ ਫੀਸ ਜਮ੍ਹਾਂ ਕਰਵਾਈ ਗਈ ਹੈ। ਇਸ ਮੌਕੇ ਉੱਚ ਅਧਿਕਾਰੀਆਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾਵੇ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਵਾਰ ਤਿਉਹਾਰੀ ਸੀਜ਼ਨ ਸ਼ਰਾਬ ਕਾਰੋਬਾਰੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਇਆ ਹੈ। ਵਿਦੇਸ਼ੀ ਸ਼ਰਾਬ ’ਤੇ ਦਰਾਮਦ ਡਿਊਟੀ ਘਟਣ ਕਾਰਨ ਇਸ ਦੀਆਂ ਕੀਮਤਾਂ ਵਿਚ ਕਮੀ ਆਈ ਹੈ, ਜਿਸ ਦੇ ਚਲਦਿਆਂ ਵਿਦੇਸ਼ੀ ਸ਼ਰਾਬ ਦੀ ਵਿਕਰੀ ਵਿਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ। ਤਿਉਹਾਰੀ ਸੀਜ਼ਨ ਦੌਰਾਨ ਹੋਈ ਚੰਗੀ ਵਿਕਰੀ ਨਾਲ ਜਿੱਥੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਹੋਇਆ ਹੈ, ਉੱਥੇ ਹੀ ਜੀ.ਐੱਸ.ਟੀ. ਤੇ ਆਬਕਾਰੀ ਵਿਭਾਗ ਦੇ ਮਾਲੀਏ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਬਿਹਾਰ ਤੋਂ ਜਲੰਧਰ ਲਈ ਰਵਾਨਾ ਹੋਇਆ 17 ਸਾਲਾ ਲੜਕਾ ਰਾਹ ’ਚੋਂ ਹੋਇਆ ਗੁੰਮ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਪਹਿਲਕਦਮੀ ’ਤੇ, ਬਬੈਨ ਬਲਾਕ ਦੇ 3,500 ਵਿਦਿਆਰਥੀ ਹੁਣ ਮਾਈ ਭਾਰਤ ਕੁਇਜ਼ ਪ੍ਰੀਖਿਆ ਦੇਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।