ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਸਮਾਧਾਨ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਾਰਾਇਣਗੜ੍ਹ, 12 ਨਵੰਬਰ (ਪੀ ਸਿੰਘ)- ਮਿੰਨੀ ਸਕੱਤਰੇਤ ਨਾਰਾਇਣਗੜ੍ਹ ਦੇ ਕਾਨਫਰੰਸ ਹਾਲ ਵਿਚ ਸਬ-ਡਵੀਜ਼ਨ ਪੱਧਰ ‘ਤੇ ਲਗਾਏ ਗਏ ਸਮਾਧਾਨ ਕੈਂਪ ਵਿਚ ਸ਼ਹਿਜ਼ਾਦਪੁਰ ਦੇ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਮਾਧਾਨ ਕੈਂਪ ਵਿਖੇ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਕਿਹਾ ਕਿ ਸਮਾਧਾਨ ਕੈਂਪ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਸਿੱਧਾ ਸੰਚਾਰ ਸਥਾਪਤ ਕਰਨ ਦਾ ਇਕ ਪ੍ਰਭਾਵਸ਼ਾਲੀ ਸਾਧਨ ਹੈ।
ਅਜੀਤ ਡੈਸਕ
13-11-2026