13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਰਾਸ਼ਟਰਪਤੀ ਪੁਰਸਕਾਰ ਕਰਨਾਲ ਦੀ ਸਮੂਹਿਕ ਮਿਹਨਤ ਅਤੇ ਏਕਤਾ ਦਾ ਪ੍ਰਤੀਕ - ਮੇਅਰ ਰੇਣੂ ਬਾਲਾ ਗੁਪਤਾ

ਕਰਨਾਲ, 12 ਨਵੰਬਰ (ਗੁਰਮੀਤ ਸਿੰਘ ਸੱਗੂ)- ਸਵੱਛ ਸਰਵੇਖਣ ਵਿਚ ਕਰਨਾਲ ਨੂੰ ਹਰਿਆਣਾ ਦਾ ਸਭ ਤੋਂ ਸਾਫ਼ ਸ਼ਹਿਰ ਚੁਣੇ ਜਾਣ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਵੱਕਾਰੀ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ’ਤੇ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਮੇਅਰ ਰੇਣੂ ਬਾਲਾ ਗੁਪਤਾ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਰੇ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸਫ਼ਾਈ ਕਰਮਚਾਰੀਆਂ, ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਮੇਅਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

ਕੌਂਸਲਰ ਮੇਅਰ ਰੇਣੂ ਬਾਲਾ ਗੁਪਤਾ ਦਾ ਸਵਾਗਤ ਅਤੇ ਸਨਮਾਨ ਕਰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ 13-11-2026
ਕਰਨਾਲ, 12 ਨਵੰਬਰ (ਗੁਰਮੀਤ ਸਿੰਘ ਸੱਗੂ)- ਸਵੱਛ ਸਰਵੇਖਣ ਵਿਚ ਕਰਨਾਲ ਨੂੰ ਹਰਿਆਣਾ ਦਾ ਸਭ ਤੋਂ ਸਾਫ਼ ਸ਼ਹਿਰ ਚੁਣੇ ਜਾਣ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਵੱਕਾਰੀ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ’ਤੇ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਮੇਅਰ ਰੇਣੂ ਬਾਲਾ ਗੁਪਤਾ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਰੇ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸਫ਼ਾਈ ਕਰਮਚਾਰੀਆਂ, ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਮੇਅਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਮੇਅਰ ਰੇਣੂ ਬਾਲਾ ਗੁਪਤਾ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਪੁਰਸਕਾਰ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਪ੍ਰਾਪਤੀ ਨਹੀਂ, ਸਗੋਂ ਪੂਰੇ ਕਰਨਾਲ ਸ਼ਹਿਰ ਦੀ ਸਮੂਹਿਕ ਮਿਹਨਤ, ਏਕਤਾ ਅਤੇ ਲੋਕਾਂ ਦੀ ਭਾਗੀਦਾਰੀ ਦਾ ਪ੍ਰਤੀਕ ਹੈ। ਇਸ ਮਾਣਮੱਤੀ ਪ੍ਰਾਪਤੀ ਵਿਚ ਹਰ ਨਾਗਰਿਕ, ਸਫ਼ਾਈ ਕਰਮਚਾਰੀ, ਜਨ ਪ੍ਰਤੀਨਿਧੀ ਅਤੇ ਨਗਰ ਨਿਗਮ ਦੀ ਪੂਰੀ ਟੀਮ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦਾ ਸਭ ਤੋਂ ਸਾਫ਼ ਸ਼ਹਿਰ ਬਣਨਾ ਕਰਨਾਲ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਰਾਸ਼ਟਰੀ ਪੱਧਰ ’ਤੇ ਸ਼ਹਿਰ ਦਾ ਮਾਣ ਵਧਿਆ ਹੈ। ਮੇਅਰ ਨੇ ਸਫ਼ਾਈ ਨੂੰ ਜਨ ਅੰਦੋਲਨ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ, ਹਰਿਆਣਾ ਦੇ ਕੈਬਨਿਟ ਮੰਤਰੀ ਵਿਪੁਲ ਗੋਇਲ ਅਤੇ ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਦਾ ਲਗਾਤਾਰ ਸਹਿਯੋਗ ਅਤੇ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਦੀ ਮੌਜੂਦਗੀ ਨੂੰ ਵੀ ਪ੍ਰੇਰਨਾਦਾਇਕ ਦੱਸਿਆ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਇਸ ਪ੍ਰਾਪਤੀ ਦੇ ਅਸਲ ਨਾਇਕ ਕਰਾਰ ਦਿੰਦਿਆਂ ਕਿਹਾ ਕਿ ਮੁਸ਼ਕਿਲ ਹਾਲਾਤਾਂ ਵਿਚ ਵੀ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਮਜ਼ਬੂਤ ਨੀਂਹ ਹ ੈ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਕੌਂਸਲਰਾਂ, ਨਗਰ ਨਿਗਮ ਕਮਿਸ਼ਨਰ, ਅਧਿਕਾਰੀਆਂ, ਕਰਮਚਾਰੀਆਂ, ਸਮਾਜਿਕ ਸੰਗਠਨਾਂ ਅਤੇ ਸ਼ਹਿਰ ਵਾਸੀਆਂ ਦਾ ਵੀ ਧੰਨਵਾਦ ਕੀਤਾ। ਅਗਲੇ ਸਫ਼ਾਈ ਮੁਕਾਬਲੇ ਵਿਚ ਕਰਨਾਲ ਨੂੰ ਹੋਰ ਉੱਚਾ ਸਥਾਨ ਦਿਵਾਉਣ ਦਾ ਟੀਚਾ ਪ੍ਰਗਟ ਕਰਦਿਆਂ ਮੇਅਰ ਨੇ ਕਿਹਾ ਕਿ ਇਹ ਸਨਮਾਨ ਜਿੱਥੇ ਖੁਸ਼ੀ ਦਾ ਮੌਕਾ ਹੈ, ਉੱਥੇ ਹੀ ਇਸ ਨਾਲ ਸਾਡੀ ਜ਼ਿੰਮੇਵਾਰੀ ਵੀ ਵਧ ਗਈ ਹੈ। ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ, ਕੂੜੇ ਦੇ ਸਹੀ ਪ੍ਰਬੰਧਨ, ਜਨਤਕ ਥਾਵਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੁਰੱਖਿਆ ਵੱਲ ਲਗਾਤਾਰ ਧਿਆਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਨਗਰ ਨਿਗਮ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੇ ਨਾਲ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਵਿਚ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਅੰਤ ਵਿਚ ਮੇਅਰ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਇਸ ਪ੍ਰਾਪਤੀ ਨੂੰ ਬਰਕਰਾਰ ਰੱਖਣ ਅਤੇ ਕਰਨਾਲ ਨੂੰ ਸਫ਼ਾਈ ਤੇ ਵਿਕਾਸ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਸੋਨੀਆ ਗਾਂਧੀ ਦੀ ਕਿਤਾਬ ’ਤੇ ਤਰਲੋਚਨ ਸਿੰਘ ਦਾ ਤਿੱਖਾ ਹਮਲਾ ਅਗਲੀ ਖ਼ਬਰ ਐੱਸ.ਡੀ.ਐੱਮ. ਨੇ ਕੈਂਪ ’ਚ ਜਨਤਕ ਸ਼ਿਕਾਇਤਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।