15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਰਤ ਮਹਾਜਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਜਲੰਧਰ, 15 ਨਵੰਬਰ (ਸ਼ਿਵ)- ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਸ੍ਰੀ ਅਨੁਜ ਖੋਸਲਾ ਵਲੋਂ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਨੌਜਵਾਨ ਆਗੂ ਭਰਤ ਮਹਾਜਨ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਸ਼ਿਵ)- ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਸ੍ਰੀ ਅਨੁਜ ਖੋਸਲਾ ਵਲੋਂ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਨੌਜਵਾਨ ਆਗੂ ਭਰਤ ਮਹਾਜਨ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ੋਨਲ ਇੰਚਾਰਜ ਵੀ ਬਣਾਇਆ ਗਿਆ ਹੈ। ਜ਼ੋਨਲ ਇੰਚਾਰਜ ਵਜੋਂ ਭਰਤ ਮਹਾਜਨ ਅੰਮ੍ਰਿਤਸਰ ਸ਼ਹਿਰੀ, ਬਟਾਲਾ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਸ਼ਹਿਰੀ, ਜਲੰਧਰ ਸ਼ਹਿਰੀ, ਜਲੰਧਰ ਦਿਹਾਤੀ ਉੱਤਰੀ, ਜਲੰਧਰ ਦਿਹਾਤੀ ਦੱਖਣੀ, ਲੁਧਿਆਣਾ ਸ਼ਹਿਰੀ, ਤਰਨਤਾਰਨ ਅਤੇ ਨਵਾਂਸ਼ਹਿਰ ਦੇ ਸੰਗਠਨਾਤਮਕ ਕੰਮਕਾਜ ਦੀ ਜ਼ਿੰਮੇਵਾਰੀ ਸੰਭਾਲਣਗੇ। ਆਪਣੀ ਨਿਯੁਕਤੀ ‘ਤੇ ਭਰਤ ਮਹਾਜਨ ਨੇ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੁਜ ਖੋਸਲਾ ਸਮੇਤ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨੌਜਵਾਨਾਂ ਨੂੰ ਨਾਲ ਲੈ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਪਿਛਲੀ ਖ਼ਬਰ ਸਟਰੀਟ ਲਾਈਟਾਂ ਨਹੀਂ ਕਰ ਰਹੀਆਂ ਰੌਸ਼ਨੀ, ਲੰਬਾ ਪਿੰਡ ਚੌਕ ਤੋਂ ਜੰਡੂ ਸਿੰਘਾ ਤੱਕ ਹਨੇਰੇ ਦਾ ਸਾਇਆ। ਲੱਖਾਂ ਰੁਪਏ ਖਰਚ ਕ... ਅਗਲੀ ਖ਼ਬਰ ਵਿਸ਼ਵ ਸ਼ੂਗਰ ਦਿਵਸ ਸੰਬੰਧੀ ਨਿਊ ਰੂਬੀ ਹਸਪਤਾਲ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।