17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਜ਼ਡਮ ਇੰਟਰਨੈਸ਼ਨਲ ਸਕੂਲ ਮੁੱਦਕੀ ’ਚ ਬਾਲ ਦਿਵਸ ਮਨਾਇਆ

ਮੁੱਦਕੀ, 16 ਨਵੰਬਰ(ਭੁਪਿੰਦਰ ਸਿੰਘ)-ਸਥਾਨਕ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਬਾਲ ਦਿਵਸ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਨੇ ਬਾਲ ਦਿਵਸ ਬਾਰੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ।

ਅਜੀਤ ਡੈਸਕ 17-11-2026
ਮੁੱਦਕੀ, 16 ਨਵੰਬਰ(ਭੁਪਿੰਦਰ ਸਿੰਘ)-ਸਥਾਨਕ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਬਾਲ ਦਿਵਸ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਨੇ ਬਾਲ ਦਿਵਸ ਬਾਰੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਇਸ ਲਈ ਉਨਾਂ ਦੇ ਜਨਮ ਦਿਨ ਮੌਕੇ ਬਾਲ ਦਿਵਸ ਮਨਾਇਆ ਜਾਂਦਾ ਹੈ। ਉਨ੍ਹ੍ਹ੍ਹਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਚੰਗੀ ਤੇ ਨੈਤਿਕ ਸਿੱਖਿਆ, ਪਿਆਰ ਤੇ ਸਹੀ ਮਾਰਗਦਰਸ਼ਨ ਮਿਲਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ. ਸੰਦੀਪ ਗੁਪਤਾ ਸੇਵਾ ਮੁਕਤ ਡਿਪਟੀ ਡਾਇਰੈਕਟਰ, ਮੈਡਮ ਸੁਮਨ ਲਤਾ ਡਾਇਰੈਕਟਰ ਅਤੇ ਪਿ੍ਰੰਸੀਪਲ ਰੀਟਾ ਮਹਿਤਾ ਨੇ ਬੱਚਿਆਂ ਨੂੰ ਦੱਸਿਆ ਕਿ ਬਾਲ ਦਿਵਸ ਸਿਰਫ਼ ਖੁਸ਼ੀਆਂ ਮਨਾਉਣ ਦਾ ਦਿਨ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ , ਸਿੱਖਿਆ, ਸੁਰੱਖਿਆ ਅਤੇ ਆਪਣੇ ਭਵਿੱਖ ਪ੍ਰਤੀ ਜਿੰਮੇਵਾਰੀ ਸਮਝਣ ਦਾ ਦਿਨ ਵੀ ਹੈ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਲਗਨ, ਵੱਡਿਆਂ ਦਾ ਸਤਿਕਾਰ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਪੂਰੇ ਆਪਸੀ ਪਿਆਰ , ਖੁਸ਼ੀ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।
ਪਿਛਲੀ ਖ਼ਬਰ ਹਰਿਆਣਾ ਸੂਬੇ ਦੇ ਦੋ ਮੋਬਾਈਲ ਲੁਟੇਰੇ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।