ਗਊਆਂ ਦੀ ਸੁਰੱਖਿਆ ਤੇ ਚਾਰੇ ਦੀ ਵਿਵਸਥਾ ਹੋਣੀ ਚਾਹੀਦੀ ਹੈ - ਜੈ ਭਗਵਾਨ ਗੋਇਲ
ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਯੂਨਾਈਟਿਡ ਹਿੰਦੂ ਫਰੰਟ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਤੇ ਰਾਸ਼ਟਰਵਾਦੀ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਉਪ ਰਾਜਪਾਲ ਅਤੇ ਦਿੱਲੀ ਦੀ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਗਊ ਮਾਤਾ/ਗੋਵੰਸ਼ ਦੀ ਸੁਰੱਖਿਆ, ਸਵਾਸਥ ਅਤੇ ਚਾਰੇ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਗਊਆਂ ਸੜਕਾਂ ’ਤੇ ਝੁੰਡ ਦੇ ਰੂਪ ਵਿਚ ਏਧਰ-ਉਧਰ ਘੁੰਮ ਰਹੀਆਂ ਹਨ ਅਤੇ ਉਨ੍ਹਾਂ ਦੇ ਖਾਣ ਨੂੰ ਚਾਰੇ ਦੀ ਵਿਵਸਥਾ ਨਾ ਹੋਣ ਕਰਕੇ ਗਊਆਂ ਏਧਰ-ਉਧਰ ਮੂੰਹ ਮਾਰ ਰਹੀਆਂ ਹਨ ਜੋ ਕਿ ਚੰਗੀ ਗੱਲ ਨਹੀਂ ਹੈ।
ਅਜੀਤ ਡੈਸਕ
19-11-2026