19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਾਣੀ ਵਾਲੀ ਟੈਂਕੀ ਵਿੱਚ ਡੁੱਬਣ ਨਾਲ ਵਿਅਕਤੀ ਦੀ ਮੌਤ

ਕਾਲਾਂਵਾਲੀ/ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖਿਓਵਾਲੀ ਵਿੱਚ ਪਾਣੀ ਵਾਲੀ ਟੈਂਕੀ ਵਿੱਚ ਡੁੱਬਣ ਨਾਲ ਲਗਭਗ 50 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪਾਣੀ ਦੀ ਟੈਂਕੀ ਵਿੱਚ ਇੱਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਥਾਣਾ ਔਢਾਂ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਬਾਹਰ ਕੱਢਿਆ।

ਅਜੀਤ ਡੈਸਕ 19-11-2026
ਕਾਲਾਂਵਾਲੀ/ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖਿਓਵਾਲੀ ਵਿੱਚ ਪਾਣੀ ਵਾਲੀ ਟੈਂਕੀ ਵਿੱਚ ਡੁੱਬਣ ਨਾਲ ਲਗਭਗ 50 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪਾਣੀ ਦੀ ਟੈਂਕੀ ਵਿੱਚ ਇੱਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਥਾਣਾ ਔਢਾਂ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਆਤਮਾ ਰਾਮ ਦੇ ਭਰਾ ਮਹਾਵੀਰ ਨੇ ਪੁਲਿਸ ਨੂੰ ਦੱਸਿਆ ਕਿ ਆਤਮਾ ਰਾਮ ਦੀ ਪਤਨੀ ਕੁਝ ਸਾਲ ਪਹਿਲਾਂ ਉਸ ਨੂੰ ਛੱਡ ਕੇ ਚਲੀ ਗਈ ਸੀ ਅਤੇ ਉਸਦੇ ਜਾਣ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਹ ਪਿਛਲੇ ਦਿਨ ਘਰੋਂ ਚਲਾ ਗਿਆ ਸੀ ਅਤੇ ਸਵੇਰੇ ਉਸਦੀ ਮੌਤ ਦੀ ਖ਼ਬਰ ਮਿਲੀ। ਥਾਣਾ ਔਢਾਂ ਪੁਲੀਸ ਵਿੱਚ ਤਾਇਨਾਤ ਏਐਸਆਈ ਲੱਖਾ ਰਾਮ ਨੇ ਦੱਸਿਆ ਕਿ ਮਹਾਵੀਰ ਦੇ ਬਿਆਨ ਦੇ ਆਧਾਰ ‘ਤੇ ਇਤਫਾਕੀਆ ਕੇਸ ਦਰਜ ਕੀਤਾ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਕ੍ਰਿਸ਼ਨਾ ਫੌਗਾਟ ਦੂਜੀ ਵਾਰ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਡੱਬਵਾਲੀ ‘ਚ 22 ਤੇ 24 ਨਵੰਬਰ ਨੂੰ ਹੋਣਗੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।