ਕ੍ਰਿਸ਼ਨਾ ਫੌਗਾਟ ਦੂਜੀ ਵਾਰ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ
ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾ ਕਾਂਗਰਸੀ ਆਗੂ ਕ੍ਰਿਸ਼ਨਾ ਫੌਗਾਟ ਨੂੰ ਦੂਜੀ ਵਾਰ ਫਿਰ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਕ੍ਰਿਸ਼ਨਾ ਫੋਗਾਟ ਨੇ ਆਪਣੀ ਨਿਯੁਕਤੀ ਲਈ ਰਾਸ਼ਟਰੀ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ, ਸੂਬਾ ਪ੍ਰਧਾਨ ਪਰਲ ਚੌਧਰੀ ਅਤੇ ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦਾ ਧੰਨਵਾਦ ਕੀਤਾ।
ਕ
ਕ੍ਰਿਸ਼ਨਾ ਫੌਗਾਟ
19-11-2026
ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾ ਕਾਂਗਰਸੀ ਆਗੂ ਕ੍ਰਿਸ਼ਨਾ ਫੌਗਾਟ ਨੂੰ ਦੂਜੀ ਵਾਰ ਫਿਰ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਕ੍ਰਿਸ਼ਨਾ ਫੋਗਾਟ ਨੇ ਆਪਣੀ ਨਿਯੁਕਤੀ ਲਈ ਰਾਸ਼ਟਰੀ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ, ਸੂਬਾ ਪ੍ਰਧਾਨ ਪਰਲ ਚੌਧਰੀ ਅਤੇ ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੇ ਬੈਨਰ ਹੇਠ ਪਾਰਟੀ ਸੰਗਠਨ ਨਾਲ ਵੱਧ ਤੋਂ ਵੱਧ ਔਰਤਾਂ ਨੂੰ ਜੋੜ ਕੇ ਭਾਜਪਾ ਦੀਆਂ ਘਿਣਾਉਣੀਆਂ ਚਾਲਾਂ ਨੂੰ ਖਤਮ ਕਰਨਗੇ। ਜ਼ਿਕਰਯੋਗ ਹੈ ਕਿ ਕ੍ਰਿਸ਼ਨਾ ਫੋਗਾਟ ਪਹਿਲਾਂ ਸੂਬਾ ਮਹਿਲਾ ਕਾਂਗਰਸ ਦੀ ਸੀਨੀਅਰ ਮੈਂਬਰ ਵਜੋਂ ਸੇਵਾ ਨਿਭਾ ਚੁੱਕੀ ਹੈ। ਉਨ੍ਹਾਂ ਨੇ ਮਹਿਲਾ ਸਸ਼ਕਤੀਕਰਨ, ਔਰਤਾਂ ਨੂੰ ਊਰਜਾਵਾਨ ਅਤੇ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਭਰ ਵਿੱਚ ਕਈ ਮੁਹਿੰਮਾਂ ਦੀ ਅਗਵਾਈ ਕੀਤੀ ਹੈ। ਇਸ ਦੌਰਾਨ ਸਥਾਨਕ ਕਾਂਗਰਸੀ ਆਗੂਆਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕ੍ਰਿਸ਼ਨਾ ਫੋਗਾਟ ਨੂੰ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕੀਤੇ ਜਾਣ ‘ਤੇ ਵਧਾਈ ਦਿੱਤੀ ਹੈ।