19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

‘ ਵੋਟ ਬਚਾਓ ਦੇਸ਼ ਬਚਾਓ’ ਮੁੱਦੇ ਨੂੰ ਲੈ ਕੇ ਕਾਂਗਰਸ ਵਲੋਂ ਪਿੰਡਾਂ ’ਚ ਜਲਸੇ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-‘ਵੋਟ ਬਚਾਓ, ਦੇਸ਼ ਬਚਾਓ ਚੌਪਾਲ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵਲੋਂ ਸ਼ਾਹਪੁਰ ਬੇਗੂ ਅਤੇ ਕੇਲਨੀਆ ਪਿੰਡਾਂ ਵਿੱਚ ਜਲਸੇ ਕੀਤੇ ਗਏ। ਜਲਸਿਆਂ ’ਚ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਥਲ ਤੋਂ ਕਾਂਗਰਸ ਵਿਧਾਇਕ ਆਦਿਤਿਆ ਸੁਰਜੇਵਾਲਾ ਨੇ ਕਿਹਾ ਕਿ ਸੰਵਿਧਾਨ ਨੇ ਸਾਨੂੰ ਵੋਟਿੰਗ ਅਧਿਕਾਰ ਦਿੱਤਾ ਹੈ।

ਪਿੰਡ ਸ਼ਾਹਪੁਰ ਬੇਗੂ ’ਚ ਲੋਕਾਂ ਨੂੰ ਸੰਬੋਧਨ ਕਰਦੇ ਆਦਿਤਿਆ ਸੁਰਜੇਵਾਲਾ। ਤਸਵੀਰ : ਪੰਨੀਵਾਲੀਆ 20-11-2026
ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-‘ਵੋਟ ਬਚਾਓ, ਦੇਸ਼ ਬਚਾਓ ਚੌਪਾਲ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵਲੋਂ ਸ਼ਾਹਪੁਰ ਬੇਗੂ ਅਤੇ ਕੇਲਨੀਆ ਪਿੰਡਾਂ ਵਿੱਚ ਜਲਸੇ ਕੀਤੇ ਗਏ। ਜਲਸਿਆਂ ’ਚ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਥਲ ਤੋਂ ਕਾਂਗਰਸ ਵਿਧਾਇਕ ਆਦਿਤਿਆ ਸੁਰਜੇਵਾਲਾ ਨੇ ਕਿਹਾ ਕਿ ਸੰਵਿਧਾਨ ਨੇ ਸਾਨੂੰ ਵੋਟਿੰਗ ਅਧਿਕਾਰ ਦਿੱਤਾ ਹੈ। ਇਸ ਦੀ ਰੱਖਿਆ ਲਈ ਹੁਣ ਇੱਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਲੋਕਤੰਤਰ ਨਾਲ ਕਥਿਤ ਛੇੜਛਾੜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਪੈਸ਼ਲ ਸੋਧ ਦੇ ਨਾਂ ’ਤੇ ਲੋਕਾਂ ਤੋਂ ਵੋਟ ਦਾ ਅਧਿਕਾਰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਰਾਜ ਵਿੱਚ ਲੋਕਤੰਤਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕਾਂਗਰਸ ਪਾਰਟੀ ਵੋਟਰਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਵਿਰੋਧ ਕਰਨ ਲਈ ਸੜਕਾਂ ’ਤੇ ਉਤਰੀ ਹੈ। ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਝੂਠੇ ਵਾਅਦਿਆਂ ਅਤੇ ਵਧਦੇ ਜਨਤਕ ਗੁੱਸੇ ਕਾਰਨ ਪਾਰਟੀ ਹੁਣ ਕਿਸਾਨਾਂ, ਮਜ਼ਦੂਰਾਂ, ਔਰਤਾਂ, ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਅਤੇ ਨੌਜਵਾਨਾਂ ਦੀਆਂ ਵੋਟਾਂ ਕੱਟਣ ਵਿੱਚ ਲੱਗੀ ਹੋਈ ਹੈ। ਉਹ ਸੱਤਾ ਨੂੰ ਬਰਕਰਾਰ ਰੱਖਣ ਲਈ ਚੋਣ ਧਾਂਦਲੀ ਅਤੇ ਵੋਟ ਚੋਰੀ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ’ਤੇ ਗੰਭੀਰਤਾ ਨਾਲ ਸਵਾਲ ਉਠਾਏ ਗਏ ਹਨ। ਜਨਤਾ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਕੀ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਕਈ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ।
ਪਿਛਲੀ ਖ਼ਬਰ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਦਵਿੰਦਰ ਸਿੰਘ ਹਮੇਸ਼ਾ ਅਮਰ ਰਹਿਣਗੇ- ਪ੍ਰਦੀਪ ਕੁਮਾਰ ਅਗਲੀ ਖ਼ਬਰ ਸ਼ਹੀਦ ਦਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।