19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੌਂਸਲਰ ਰਾਜੂ ਵਲੋਂ ਯਾਤਰਾ ਕਰ ਕੇ ਵਾਪਸ ਪਰਤੇ ਸ਼ਰਧਾਲੂਆਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਵਾਰਡ ਨੰਬਰ 20 ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੌਰਾਨ ਯਾਤਰਾ ਕਰਕੇ ਵਾਪਸ ਪਰਤੇ ਸ਼ਰਧਾਲੂਆਂ ਦੇ ਅਨੁਭਵ ਜਾਣਨ ਲਈ ਉਨ੍ਹਾਂ ਨਾਲ ਇੱਕ ਵਿਸ਼ੇਸ਼ ਬੈਠਕ ਭਾਰਤ ਨਗਰ ਵਿਖੇ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਉਨ੍ਹਾਂ ਲੋਕਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਨ ਦਾ ਯਾਦਗਾਰੀ ਮੌਕਾ ਮਿਲ ਰਿਹਾ ਹੈ,ਜੋ ਆਰਥਿਕ ਤੌਰ ‘ਤੇ ਕਮਜ਼ੋਰ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰਾ ਕਰ ਕੇ ਵਾਪਸ ਪਰਤੇ ਸ਼ਰਧਾਲੂਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਅਨੁਭਵ ਜਾਣਦੇ ਹੋਏ ਕੌਂਸਲਰ ਮਨਮੋਹਨ ਸਿੰਘ ਰਾਜੂ। 20-11-2026
ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਵਾਰਡ ਨੰਬਰ 20 ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੌਰਾਨ ਯਾਤਰਾ ਕਰਕੇ ਵਾਪਸ ਪਰਤੇ ਸ਼ਰਧਾਲੂਆਂ ਦੇ ਅਨੁਭਵ ਜਾਣਨ ਲਈ ਉਨ੍ਹਾਂ ਨਾਲ ਇੱਕ ਵਿਸ਼ੇਸ਼ ਬੈਠਕ ਭਾਰਤ ਨਗਰ ਵਿਖੇ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਉਨ੍ਹਾਂ ਲੋਕਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਨ ਦਾ ਯਾਦਗਾਰੀ ਮੌਕਾ ਮਿਲ ਰਿਹਾ ਹੈ,ਜੋ ਆਰਥਿਕ ਤੌਰ ‘ਤੇ ਕਮਜ਼ੋਰ ਹਨ। ਉਨ੍ਹਾਂ ਆਖਿਆ ਕਿ ਹੁਣ ਇਸ ਯੋਜਨਾ ਸਦਕਾ ਕੋਈ ਵੀ ਗਰੀਬ ਪਰਿਵਾਰ ਯਾਤਰਾ ਕਰਨ ਤੋਂ ਵਾਝਾਂ ਨਹੀਂ ਰਹਿ ਸਕੇਗਾ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਇਸ ਯੋਜਨਾ ਦਾ ਵੱਧ ਚੜਕੇ ਲਾਹਾ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਜਿਥੇ ਉਕਤ ਵਾਰਡ ਦੇ ਲੋਕਾਂ ਵਲੋਂ ਆਪਣੇ ਗੁਰੂ ਘਰਾਂ ਦੇ ਦਰਸ਼ਨ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕੀਤੇ ਗਏ , ਉਥੇ ਹੀ ਸ਼ਰਧਾਲੂਆਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਵੱਖ -ਵੱਖ ਸਹੂਲਤਾਂ ਦਾ ਅਨੰਦ ਮਾਨਣ ਦਾ ਵੀ ਮੌਕਾ ਮਿਲਿਆ। ਇਸ ਮੌਕੇ ਕ੍ਰਿਸ਼ਨਾ, ਸੰਕੁਤਲਾ ਦੇਵੀ, ਵਿਦਿਆ, ਸੁਨੀਤਾ, ਸਰੋਜ਼, ਸੁਸ਼ਮਾ, ਰੰਜੂ ਦੇਵੀ, ਬਿੱਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਸਾਕਾਰਾਤਮਿਕ ਗਤੀਵਿਧੀਆਂ ਵਿਚ ਲਗਾਉਣ- ਏ. ਡੀ. ਸੀ. ਅਗਲੀ ਖ਼ਬਰ 26 ਨੂੰ ਸੰਵਿਧਾਨ ਦਿਵਸ ’ਤੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ: ਡਾ. ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।