21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਚੱਕ ਪੱਖੀ ਤੋਂ ਪਿੰਡ ਹਲੀਮ ਵਾਲਾ ਵੱਲ ਗਸ਼ਤ ਕਰ ਰਹੀ ਸੀ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਚੱਕ ਪੱਖੀ ਤੋਂ ਪਿੰਡ ਹਲੀਮ ਵਾਲਾ ਵੱਲ ਗਸ਼ਤ ਕਰ ਰਹੀ ਸੀ। ਜਦੋਂ ਉਹ ਸੜੀਆਂ ਪੁਲ ਨਹਿਰ ਕੋਲ ਪਹੁੰਚੇ ਤਾਂ ਇਕ ਨੌਜਵਾਨ ਕੁੱਝ ਪੀ ਰਿਹਾ ਦਿਖਾਈ ਦਿੱਤਾ। ਉਸ ਦਾ ਨਾਮ ਅਤੇ ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਹਲੀਮ ਵਾਲਾ ਦੱਸਿਆ। ਉਸ ਕੋਲੋਂ ਲਾਈਟਰ, ਹੈਰੋਇਨ ਨਾਲ ਲਿੱਬੜੀ ਪੰਨੀ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਦਿਆਲ ਸਿੰਘ ਕਾਲਜ ’ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅਬੋਹਰ ਮੰਡੀ ’ਚ ਕਿੰਨੂ 37 ਰੁਪਏ ਕਿੱਲੋ ਵਿਕਿਆ, ਬਾਗ਼ਬਾਨਾਂ ’ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।